ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਕਰਮਚਾਰੀਆਂ ਉਤੇ ਕੇਂਦਰੀ ਸਰਵਿਸ ਰੂਲ ਲਾਗੂ ਕਰਨ ਦਾ ਐਲਾਨ
ਚੰਡੀਗੜ੍ਹ, 27 ਮਾਰਚ, 2022: ਚੰਡੀਗੜ੍ਹ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਹ ਨੇ ਚੰਡੀਗੜ੍ਹ ਯੂਟੀ ਦੇ ਮੁਲਾਜ਼ਮਾਂ ਦੇ ਲਈ ਵੱਡਾ ਐਲਾਨ ਕੀਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਹੁਣ ਚੰਡੀਗੜ੍ਹ ਯੂਟੀ ਦੇ ਮੁਲਾਜ਼ਮਾਂ ਉਤੇ ਕੇਂਦਰੀ ਸਰਵਿਸ ਰੂਲ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਦੇ ਨਾਲ ਪੁਲਿਸ ਮੁਲਾਜ਼ਮਾਂ ਦੀ ਸੇਵਾ ਮੁਕਤੀ ਦੀ ਉਮਰ ਹੁਣ 58 ਦੀ ਬਜਾਏ 60 ਸਾਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੱਲ੍ਹ ਨੂੰ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਅਗਲੇ ਮਹੀਨੇ ਤੋਂ ਫਾਇਦਾ ਮਿਲਣਾ ਸ਼ੁਰੂ ਹੋ ਜਾਵੇਗਾ