December 24, 2024

Chandigarh Headline

True-stories

ਪਿੰਡਾਂ ਦੇ ਵਿਕਾਸ ਵਿੱਚ ਵਰਤੇ ਜਾਣ ਵਾਲੇ ਸਮਾਨ ਵਿਚ ਕਿਸੇ ਵੀ ਅਧਿਕਾਰੀ ਦੀ ਹਿੱਸੇਦਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਪੇਂਡੂ ਵਿਕਾਸ ਮੰਤਰੀ ਦੀ ਅਧਿਕਾਰੀਆਂ ਨੂੰ ਸਖਤ ਚਿਤਾਵਨੀ

1 min read

ਚੰਡੀਗੜ, 28 ਮਾਰਚ, 2022: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭਿ੍ਰਸ਼ਟਾਚਾਰ ਵਿਰੁੱਧ ਜੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ। ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥੰਮ ਹੈ, ਜਿਸ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 26 ਜੂਨ, 2022 ਨੂੰ ਸੂਬੇ ਦੇ ਸਮੂਹ ਪਿੰਡਾਂ ਵਿੱਚ ਗ੍ਰਾਮ ਸਭਾ ਇਜਲਾਸ ਬੁਲਾਉਣ।

ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਗ੍ਰਾਮ ਸਭਾ ਇਜਲਾਸ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਪਿੰਡਾਂ ਵਿੱਚ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨਾਂ ਅੱਗੇ ਕਿਹਾ ਕਿ ਗ੍ਰਾਮ ਸਭਾ ਸਬੰਧੀ ਪਿੰਡਾਂ ਵਿੱਚ ਸਹੀ ਢੰਗ ਨਾਲ ਪੋਸਟਰ ਲਗਾਏ ਜਾਣ ਅਤੇ ਗ੍ਰਾਮ ਸਭਾ ਦੇ ਇਸ ਇਜਲਾਸ ਲਈ ਸਮੇਂ ਸਿਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਤਕਨੀਕੀ ਸ਼ਾਖਾਵਾਂ ਤੋਂ ਸਹੀ ਵਿਉਂਤਬੰਦੀ ਅਤੇ ਰੂਪ-ਰੇਖਾ ਨਾਲ ਨੇਪਰੇ ਚਾੜੇ ਜਾਣ। ਉਨਾਂ ਨਾਲ ਹੀ ਕਿਹਾ ਕਿ ਵਿਕਾਸ ਕਾਰਜਾਂ ਦੀ ਘੱਟੋ-ਘੱਟ ਮਿਆਦ 25 ਸਾਲ ਹੋਣੀ ਚਾਹੀਦੀ ਹੈ ਅਤੇ ਵਿਕਾਸ ਕਾਰਜਾਂ ਲਈ ਸਿਰਫ ਮਿਆਰੀ ਸਮੱਗਰੀ ਹੀ ਵਰਤੀ ਜਾਵੇ। ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਅਨੁਮਾਨ ਅਤੇ ਵਿਉਂਤਬੰਦੀ ਸਹੀ ਨਾ ਹੋਈ ਤਾਂ ਤਕਨੀਕੀ ਸਾਖਾਵਾਂ ਦੇ ਅਧਿਕਾਰੀ ਵੀ ਜ਼ਿੰਮੇਵਾਰ ਹੋਣਗੇ।

ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ‘ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਨੂੰ ਭਿ੍ਰਸ਼ਟਾਚਾਰ ਮੁਕਤ ਬਣਾਉਣਾ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਤਰਾਂ ਦੀ ਕੁਤਾਹੀ ਨਾ ਕਰਨ ਅਤੇ ਕਿਸੇ ਵੀ ਸਰਪੰਚ ਤੋਂ ਕਮਿਸ਼ਨ ਨਾ ਲੈਣ। ਸ. ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀਆਂ ਜਾਂਦੀਆਂ ਇੰਟਰਲਾਕਿੰਗ ਟਾਈਲਾਂ, ਇੱਟਾਂ, ਸੀਮਿੰਟ ਆਦਿ ਸਮੱਗਰੀ ਵਿੱਚ ਕਿਸੇ ਅਧਿਕਾਰੀ ਦਾ ਸਿੱਧਾ ਜਾਂ ਅਸਿੱਧਾ ਹਿੱਸਾ ਪਾਇਆ ਗਿਆ ਤਾਂ ਉਸ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਚੇਅਰਮੈਨਾਂ ਅਤੇ ਮੈਂਬਰਾਂ ਨੂੰ ਜ਼ਿਲਿਆਂ ਅਤੇ ਬਲਾਕਾਂ ਵਿੱਚ ਵਿਕਾਸ ਕਾਰਜਾਂ ਸਬੰਧੀ ਉਹਨਾਂ ਦੀਆਂ ਮੀਟਿੰਗਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਭੇਦਭਾਵ ਤੋਂ ਨੇਪਰੇ ਚਾੜੇ ਜਾਣ।

ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਬਲਾਕ ਵਿਕਾਸ ਅਧਿਕਾਰੀਆਂ ਅਤੇ ਹੋਰ ਮੁਲਾਜਮਾਂ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਖਰੜਾ ਬਣਾਉਣ ਲਈ ਵੀ ਕਿਹਾ ਤਾਂ ਜੋ ਇਨਾਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾ ਸਕੇ।

ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਰਾਹੁਲ ਭੰਡਾਰੀ, ਡਾਇਰੈਕਟਰ ਮਨਪ੍ਰੀਤ ਸਿੰਘ ਛਤਵਾਲ, ਸੰਯੁਕਤ ਵਿਕਾਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਟੀ.ਪੀ.ਐਸ ਫੂਲਕਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..