ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ
ਮੋਹਾਲੀ, 31 ਮਾਰਚ, 2022: ਜਿਲ੍ਹਾ ਪ੍ਰਸ਼ਾਸਨ ਵੱਲੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਉਂਣ ਵਾਲੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਕੀਤਾ ਗਿਆ ਹੈ । ਜਾਣਕਾਰੀ ਦਿੰਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਈਸ਼ਾ ਕਾਲੀਆ ਨੇ ਦੱਸਿਆ ਕਿ ਇਹ ਕਮੇਟੀ ਮੰਡੀਆਂ ਵਿੱਚ ਕਿਸਾਨਾਂ ਦੀਆਂ ਸ਼ਿਕਾਇਤਾ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਪਹਿਲ ਦੇ ਅਧਾਰ ਤੇ ਹੱਲ ਕਰੇਗੀ ।
ਉਨ੍ਹਾ ਦੱਸਿਆ ਕਿ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਚੇਅਰਪਰਸਨ ਹੋਣਗੇ ਜਦਕਿ ਕਪਤਾਨ ਪੁਲਿਸ (ਸਥਾਨਕ) ਮੈਂਬਰ, ਜਿਲ੍ਹਾ ਫੂਡ ਸਪਲਾਈ ਕੰਟਰੋਲਰ, ਮੈਂਬਰ ਸਕੱਤਰ, ਜ਼ਿਲ੍ਹਾ ਮੰਡੀ ਅਫਸਰ ਮੈਂਬਰ ,ਕਿਸਾਨ ਯੂਨੀਅਨ ਸਮਸ਼ੇਰ ਸਿੰਘ ਮੈਂਬਰ ਅਤੇ ਆੜਤੀਆ ਐਸੋਸੀਏਸ਼ਨ ਪੁਨੀਤ ਜੈਨ ਵੀ ਕਮੇਟੀ ਦੇ ਮੈਂਬਰ ਵਜੋ ਕੰਮ ਕਰਨਗੇ ।
ਉਨ੍ਹਾਂ ਦੱਸਿਆ ਇਸ ਕਮੇਟੀ ਪਾਸ ਜਦੋਂ ਵੀ ਕੋਈ ਕਿਸਾਨ ਵੱਲੋ ਆਪਣੀ ਜ਼ਿਣਸ ਮੰਡੀਆ ਵਿੱਚ ਵੇਚਣ ਸਮੇਂ ਸ਼ਿਕਾਇਤ ਦਿੱਤੀ ਜਾਵੇਗੀ ਤਾਂ ਇਹ ਕਮੇਟੀ ਉਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਹੱਲ ਕਰੇਗੀ ।