ਕੁਲਦੀਪ ਸਿੰਘ ਜੱਸੋਵਾਲ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦਾ ਚਾਰਜ ਸੰਭਾਲਿਆ ਗਿਆ
ਮੋਹਾਲੀ, 1 ਅਪ੍ਰੈਲ, 2022: ਕੁਲਦੀਪ ਸਿੰਘ ਜੱਸੋਵਾਲ ਵੱਲੋਂ ਅੱਜ ਬਤੌਰ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦਾ ਚਾਰਜ ਸੰਭਾਲਿਆ ਗਿਆ ਹੈ । ਜਾਣਕਾਰੀ ਦਿੰਦੇ ਹੋਏ ਜੱਸੋਵਾਲ ਨੇ ਕਿਹਾ ਕਿ ਡੇਅਰੀ ਫਾਰਮਰਾਂ ਅਤੇ ਕਿਸਾਨਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ ।
ਉਨ੍ਹਾਂ ਕਿਹਾ ਫਾਰਮਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹੂਲਤ ਵਿੱਚ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇਗੀ ਅਤੇ ਸਰਕਾਰ ਵਲੋਂ ਮਿਥੇ ਗਏ ਉਦੇਸ਼ਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਸ ਨਾਲ ਡੇਅਰੀ ਖੇਤਰ ਵਿੱਚ ਹੋਰ ਤਰੱਕੀ ਹੋਵੇਗੀ।
ਇਸ ਮੌਕੇ ਸਾਬਕਾ ਡਾਇਰੈਕਟਰ ਕਰਨੈਲ ਸਿੰਘ, ਅਨਿਲ ਕੌੜਾ ਅਤੇ ਸਾਬਕਾ ਸੰਯੁਕਤ ਸੀ.ਈ.ਓ ਜੇ.ਐਸ.ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।