ਮੁੱਖ ਮੰਤਰੀ ਵੱਲੋਂ ਸਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ
1 min readਚੰਡੀਗੜ, 09 ਮਈ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਜੋ ਸੁੱਕਰਵਾਰ ਨੂੰ ਅਰੁਣਾਂਚਲ ਪ੍ਰਦੇਸ ਵਿੱਚ ਐਲਏਸੀ ਦੇ ਨਾਲ ਦੇਸ ਦੀ ਸੇਵਾ ਕਰਦਿਆਂ ਜਾਨ ਨਿਛਾਵਰ ਕਰ ਗਏ।
ਬਹਾਦਰ ਜੇ.ਸੀ.ਓ. ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਹੀਦ ਸੂਬੇਦਾਰ ਹਰਦੀਪ ਸਿੰਘ ਨੇ ਦੇਸ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਈ ਅਤੇ ਉਨਾਂ ਦੀ ਕੁਰਬਾਨੀ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
15 ਪੰਜਾਬ (ਪਟਿਆਲਾ) ਨਾਲ ਸਬੰਧਤ ਸੂਬੇਦਾਰ ਹਰਦੀਪ ਸਿੰਘ ਪਿੰਡ ਬਰਾਂਡਾ, ਜ਼ਿਲਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਰਵਿੰਦਰ ਕੌਰ, ਬੇਟੀ ਅਤੇ ਪੁੱਤਰ ਛੱਡ ਗਿਆ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਵਿੱਤੀ ਰਾਹਤ ਰਾਸ਼ੀ ਵਧਾ ਕੇ ਇਕ ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਸੀ।