November 22, 2024

Chandigarh Headline

True-stories

ਬਾਲ ਮਜ਼ਦੂਰੀ ਦੇ ਖਾਤਮੇ ਲਈ ਜ਼ਿਲੇ ‘ਚ ਵੱਖ-ਵੱਖ ਥਾਵਾਂ ਤੇ ਕੀਤੀ ਗਈ ਚੈਂਕਿੰਗ

1 min read

ਐਸ.ਏ.ਐਸ ਨਗਰ, 25 ਮਈ, 2022: ਬਾਲ ਮਜ਼ਦੂਰੀ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਅਧੀਨ ਗਠਿਤ ਟਾਸਕ ਫੋਰਸ ਕਮੇਟੀ ਵੱਲੋਂ ਜਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਬਾਲ ਮਜ਼ਦੂਰੀ ਸਬੰਧੀ ਚੈਕਿੰਗ ਕੀਤੀ ਗਈ । ਟਾਸਕ ਫੋਰਸ ਕਮੇਟੀ ਦਾ ਮੁੱਖ ਮੰਤਵ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਲੋਕਾਂ ਵਿੱਚ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਸੀ । ਜਾਣਕਾਰੀ ਦਿੰਦੇ ਹੋਏ ਲੇਬਰ ਇਨਫੋਰਸਮੈਂਟ ਅਫ਼ਸਰ ਚੰਚਲ ਦੀਪ ਨੇ ਦੱਸਿਆ ਕਿ ਜਿਲ੍ਹਾ ਬਾਲ ਮਜ਼ਦੂਰੀ ਖਾਤਮਾ ਸਬੰਧੀ ਗਠਿਤ ਟਾਸਕ ਫੋਰਸ ਕਮੇਟੀ ਵੱਲੋਂ ਅੱਜ ਸੈਕਟਰ-70 ਮਟੌਰ ਸਮੇਤ ਵੱਖ ਵੱਖ ਥਾਵਾਂ ਤੇ ਸਥਿਤ ਢਾਬਿਆ ਅਤੇ ਰੈਸਟੋਰੈਂਟਾ ਦੀ ਚੈਕਿੰਗ ਕੀਤੀ ਗਈ । ਚੈਂਕਿੰਗ ਦੌਰਾਨ ਉਨ੍ਹਾਂ ਬਾਲ ਮਜ਼ਦੂਰੀ ਸਬੰਧੀ ਨਿਰੀਖਣ ਕੀਤਾ । ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਦੋ ਬਾਲ ਕਿਰਤੀਆਂ ਨੂੰ ਰੈਸਕਿਊ ਕੀਤਾ ਗਿਆ ਅਤੇ ਉਨ੍ਹਾਂ ਦਾ ਮੈਡੀਕਲ ਸਿਵਲ ਹਸਪਤਾਲ ਫੇਜ਼ 6 ਵਿਖੇ ਕਰਵਾਇਆ ਗਿਆ । ਉਨ੍ਹਾਂ ਦੱਸਿਆ ਕਿ ਜਿੱਥੋਂ ਬਾਲ ਕਿਰਤੀ ਕੰਮ ਤੋਂ ਛੁਡਵਾਏ ਗਏ ਹਨ ਉਨ੍ਹਾਂ ਮਾਲਕਾਂ ਵਿਰੁੱਧ ਚਾਈਲਡ ਲੇਬਰ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ।

ਵਧੇਰੇ ਜਾਣਕਾਰੀ ਦਿੰਦੇ ਹੋਏ ਚੰਚਲ ਦੀਪ ਨੇ ਕਿਹਾ ਕਿ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਲੇਬਰ ਦਾ ਕੰਮ ਕਰਾਉਂਣ ਤੇ ਪੂਰਨ ਤੌਰ ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬਾਲ ਮਜ਼ਦੂਰੀ ਕਰਾਉਂਦਾ ਪਾਇਆ ਜਾਦਾ ਹੈ ਤਾਂ ਚਾਈਲ ਲੇਬਰ ਐਕਟ ਦੀ ਧਾਰਾ 3 ਦੇ ਅਨੁਸਾਰ ਮਕੱਦਮਾ ਦਰਜ਼ ਕੀਤਾ ਜਾਵੇਗਾ। ਉਨ੍ਹਾਂ ਲੋਕਾ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਕਿਸੇ ਬੱਚੇ ਤੋਂ ਬਾਲ ਮਜ਼ਦੂਰੀ ਕਰਵਾਉਂਦਾ ਹੈ ਤਾਂ ਇਸ ਦੀ ਸ਼ਿਕਾਇਤ ਤੁਰੰਤ ਕਿਰਤ ਵਿਭਾਗ ਜਾਂ ਜਿਲ੍ਹਾਂ ਬਾਲ ਸੁਰੱਖਿਆ ਅਫ਼ਸਰ ਨੂੰ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਜੇਕਰ ਕੋਈ ਬਾਲ ਮਜ਼ਦੂਰੀ ਕਰਵਾਉਂਦਾ ਹੈ ਪਾਇਆ ਜਾਦਾ ਹੈ ਤਾਂ ਉਸ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਸਬ ਇੰਸਪੈਕਟਰ ਵਲੋਤੀ ਰਾਮ,ਡਾ ਰਾਜਬੀਰ ਸਿੰਘ , ਜਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਨੁਮਾਇੰਦੇ ਅਤੇ ਹੋਰ ਪ੍ਰਸਾਸ਼ਨਿਕ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..