ਕੁਲਵੰਤ ਸਿੰਘ ਨੇ ਕੀਤਾ ਫੇਜ਼ 1 ਦੀ ਮਾਰਕੀਟ ਦਾ ਦੌਰਾ : ਦੁਕਾਨਦਾਰਾਂ ਵੱਲੋਂ ਭਰਵਾਂ ਸਵਾਗਤ
1 min readਮੋਹਾਲੀ, 13 ਫਰਵਰੀ, 2022: ਵਿਧਾਨ ਸਭਾ ਹਲਕਾ ਮੋਹਾਲੀ ਤੋਂ ਆਪ ਦੇ ਉਮੀਦਵਾਰ ਅਤੇ ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਪਣੀ ਚੋਣ ਮੁਹਿੰਮ ਨੂੰ ਅਗਾਂਹ ਚਲਾਉਂਦੇ ਹੋਏ ਫੇਸ -1 ਮਾਰਕੀਟ ਦਾ ਤੂਫਾਨੀ ਦੌਰਾ ਕੀਤਾ। ਦੁਕਾਨਦਾਰਾਂ ਨੇ ਥਾਂ-ਥਾਂ ‘ਤੇ ਆਪ ਉਮੀਦਵਾਰ ਅਤੇ ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਦਾ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਕੁਲਵੰਤ ਸਿੰਘ ਨੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਅਤੇ ਦੁਕਾਨਦਾਰਾਂ ਨੇ ‘ਆਪ’ ਆਗੂ-ਕੁਲਵੰਤ ਸਿੰਘ ਨੂੰ ਫੇਸ 1 ਮਾਰਕੀਟ ਦੇ ਦੁਕਾਨਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ| ਕੁਲਵੰਤ ਸਿੰਘ ਦੇ ਧਿਆਨ ਵਿੱਚ ਦੁਕਾਨਦਾਰਾਂ ਨੇ ਲਿਆਂਦਾ ਕਿ ਇਹ ਮਾਰਕੀਟ ਬਹੁਤ ਪੁਰਾਣੀ ਹੈ, ਅਤੇ ਇਸ ਨੂੰ ਪੱਕਾ ਕਰਨ ਲਈ ਕਾਫੀ ਸਮੇਂ ਤੋਂ ਲੋਕਾਂ ਵੱਲੋਂ ਬਕਾਇਦਾ ਚੁਣੇ ਗਏ ਨੇਤਾਵਾਂ ਨੂੰ ਮੰਗ ਪੱਤਰ ਸੌਂਪੇ ਗਏ ਹਨ, ਪਰ ਇਸ ਮਾਰਕੀਟ ਦੀ ਕਿਸੇ ਨੇ ਵੀ ਇਸ ਮੁਸ਼ਕਿਲ ਦਾ ਹੱਲ ਕੱਢਣ ਦੀ ਜ਼ਰੂਰਤ ਤੱਕ ਤੱਕ ਨਹੀਂ ਸਮਝੀ। ਦੁਕਾਨਦਾਰਾਂ ਦੀ ਇਸ ਮੰਗ ਬਾਰੇ ‘ਆਪ’ ਉਮੀਦਵਾਰ ਕੁਲਵੰਤ ਸਿੰਘ ਨੇ ਸਪੱਸ਼ਟ ਕਿਹਾ ਕਿ 20 ਫਰਵਰੀ ਨੂੰ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ ਅਤੇ ‘ਆਪ’ ਦੀ ਸਰਕਾਰ ਬਣਦਿਆਂ ਹੀ ਫੇਜ਼ 1 ਦੀ ਇਸ ਮਾਰਕੀਟ ਅਤੇ ਹੋਰ ਸਮੱਸਿਆਵਾਂ ਨੂੰ ਵੀ ਹਰ ਹਾਲਤ ਵਿੱਚ ਹੱਲ ਕੀਤਾ ਜਾਵੇਗਾ।
ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੇਅਰ ਦੇ ਕਾਰਜਕਾਲ ‘ਚ ਸ਼ਹਿਰ ‘ਚ ਕਈ ਵੱਡੇ ਪ੍ਰੋਜੈਕਟ ਪਾਸ ਕੀਤੇ ਗਏ ਸਨ, ਜਿਨ੍ਹਾਂ ਨੂੰ ਬਲਬੀਰ ਸਿੱਧੂ ਆਪਣੇ ਦੁਆਰਾ ਕੀਤੇ ਗਏ ਕੰਮ ਦੀ ਗੱਲ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਬਲਬੀਰ ਸਿੰਘ ਸਿੱਧੂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਮੋਹਾਲੀ ਦੇ ਲੋਕ ਪਹਿਲਾਂ ਨਾਲੋਂ ਜ਼ਿਆਦਾ ਜਾਗਰੂਕ ਹੋ ਚੁੱਕੇ ਹਨ ਅਤੇ ਬਲਬੀਰ ਸਿੱਧੂ ਨੂੰ ਬਾਰ -ਬਾਰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ । ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਭਲੀ-ਭਾਂਤ ਜਾਣਦੇ ਹਨ ਅਤੇ ‘ਆਪ’ ਦੀ ਸਰਕਾਰ ਬਣਦਿਆਂ ਹੀ ਮੁਹਾਲੀ ਵਾਸੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਇਆ ਜਾਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕੁਲਵੰਤ ਸਿੰਘ ਨੇ ਦੁਹਰਾਇਆ ਕਿ ਜਦੋਂ ਵੀ ਲੋਕਾਂ ਵੱਲੋਂ ਬਲਬੀਰ ਸਿੱਧੂ ਨੂੰ ਮੁਹਾਲੀ ਵਿੱਚ ਪ੍ਰੋਜੈਕਟ ਦੇ ਸਬੰਧ ਵਿੱਚ ਜਾਂ ਕਿਸੇ ਵੱਡੇ ਕੰਮ ਦੇ ਸਬੰਧ ਵਿੱਚ ਕੋਈ ਸਵਾਲ ਪੁੱਛਿਆ ਜਾਂਦਾ ਹੈ ਤਾਂ ਉਹ ਇਸ ਗੱਲ ਤੋਂ ਹਮੇਸ਼ਾਂ ਹੀ ਭੱਜਦੇ ਨਜ਼ਰ ਆਉਂਦੇ ਹਨ । ਫੇਜ਼-1 ਦੀ ਮਾਰਕੀਟ ਵਿੱਚ ਕੀਤੇ ਦੌਰੇ ਦੌਰਾਨ ਕੁਲਵੰਤ ਸਿੰਘ ਦੇ ਨਾਲ ਵੱਡੀ ਗਿਣਤੀ ਵਿੱਚ ‘ਆਪ’ ਸਮਰਥਕ, ਵਰਕਰ ਤੇ ਫੇਜ਼-1 ਮਾਰਕੀਟ ਦੇ ਦੁਕਾਨਦਾਰ ਵੀ ਹਾਜ਼ਰ ਸਨ।