December 22, 2024

Chandigarh Headline

True-stories

ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹਿਆ: ਹਰਜੋਤ ਬੈਂਸ

1 min read

ਚੰਡੀਗੜ੍ਹ, 21 ਅਕਤੂਬਰ, 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ।

ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਕੱਚੇ ਟੀਚਿੰਗ ਅਤੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਪੱਕਾ ਕਰਨ ਲਈ 7 ਅਕਤੂਬਰ 2022 ਨੂੰ ਜਾਰੀ ਨੀਤੀ ਅਨੁਸਾਰ ਆਨਲਾਈਨ ਪੋਰਟਲ ਖੋਲ ਦਿੱਤਾ ਗਿਆ ਹੈ ਜ਼ੋ ਕਿ 6 ਜਨਵਰੀ 2023 ਤੱਕ ਖੁੱਲ੍ਹਾ ਰਹੇਗਾ।

ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਸੋਨਲ ਵਿਭਾਗ ਵੱਲੋਂ 7 ਅਕਤੂਬਰ 2022 ਨੂੰ ਪਾਲਿਸੀ ਫਾਰ ਦਾ ਵੈਲਫੇਅਰ ਆਫ਼ ਐਡਹਾਕ ਕੰਟਰੈਕਚੂਅਲ ਟੈਪਰੈਰੀ ਟੀਚਰ (ਨੇਸ਼ਨ ਬਿਲਡਰ )ਐਂਡ ਅਦਰ ਇੰਪਲਾਈਜ ਇਨ ਸਕੂਲ ਐਜੂਕੇਸ਼ਨ ਡਿਪਾਰਟਮੈਟ ਲਾਗੂ ਕੀਤੀ ਗਈ ਸੀ।

ਇਸ ਸਕੀਮ ਦੇ ਲਾਭਪਾਤਰੀਆਂ ਵਲੋਂ ਇਸ ਪੋਰਟਲ ‘ਤੇ ਅਪਲਾਈ ਕਰਨ ਲਈ ਵਿਭਾਗ ਦੇ ਈ-ਪੰਜਾਬ ਸਕੂਲ ਐਪ ‘ਤੇ ਕੱਚੇ ਕਰਮਚਾਰੀ ਦੀ ਲਾਗਇਨ ਆਈ ਡੀ ਵਿੱਚ ਅਪਲਾਈ ਲਿੰਕ ਉਤੇ ਜਾ ਕੇ ਲੋੜੀਂਦੇ ਡਾਟੇ ਨੂੰ ਪ੍ਰੋਫਾਰਮੇ ਵਿੱਚ ਭਰਿਆ ਜਾਣਾ ਹੈ।

ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਕਾਇਆਕਲਪ ਕਰਨ ਦੇ ਨਾਲ ਨਾਲ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਪੂਰਾ ਕਰਨ ਲਈ ਵਚਨਬੱਧ ਹੈ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..