ਡਾ. ਐਸੱ.ਐਸੱ. ਆਹਲੂਵਾਲੀਆ ਨੇ ਪਿੰਡ ਬੜੀ ਦੇ ਲੋਕਾਂ ਦੀ ਸੁਣੀਆਂ ਮੁਸ਼ਕਿਲਾਂ
ਮੋਹਾਲੀ, 31 ਅਗਸਤ, 2023: ਅੱਜ ਇੱਥੇ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡ ਬੜੀ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸੱ.ਐਸੱ. ਆਹਲੂਵਾਲੀਆ ਵਿਸ਼ੇਸ਼ ਤੌਰ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਲਈ ਪਹੁੰਚੇ।
ਇਸ ਮੌਕੇ ਉਤੇ ਪਿੰਡ ਵਾਸੀਆਂ ਨੇ ਡਾ. ਆਹਲੂਵਾਲੀਆ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਦੇ ਪਿੰਡ ਵਿੱਚ ਕੁੱਝ ਗਲੀਆਂ ਨੂੰ ਪੱਕਾ ਕਰਨ ਦੀ ਜਰੂਰਤ ਹੈ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ। ਪਿੰਡ ਵਾਸੀਆਂ ਨੇ ਬਿਜਲੀ ਦੀਆਂ ਤਾਰਾਂ ਦੀ ਸਮੱਸਿਆ ਨੂੰ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਪਿੰਡ ਵਿੱਚ ਪਾਈ ਗਈ ਸੀਵਰੇਜ਼ ਲਾਇਨ ਦੇ ਕੰਮ ਨੂੰ ਪੂਰਾ ਕਰਵਾਉਣ ਲਈ ਉਨ੍ਹਾਂ ਨੇ ਡਾ. ਆਹਲੂਵਾਲੀਆ ਦਾ ਧਿਆਨ ਉਸ ਵੱਲ ਦਵਾਇਆ।
ਡਾ. ਐਸੱ.ਐਸੱ. ਆਹਲੂਵਾਲੀਆ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀ ਸਾਰੀਆਂ ਸਮੱਸਿਆਵਾਂ ਨੂੰ ਐਮ.ਐਲ.ਏ. ਕੁਲਵੰਤ ਸਿੰਘ ਨਾਲ ਮਿਲ ਕੇ ਛੇਤੀ ਤੋਂ ਛੇਤੀ ਹੱਲ ਕਰਵਾਉਣਗੇ। ਉਨ੍ਹਾਂ ਨੇ ਇਸ ਮੌਕੇ ਤੇ ਲੋਕਾਂ ਦਾ ਘਰਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਭੈਣ ਅਤੇ ਭਰਾ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਦੇ ਮੌਕੇ ਪਿੰਡ ਦੀਆਂ ਔਰਤਾਂ ਅਤੇ ਬੱਚੀਆਂ ਨੇ ਵੱਡੀ ਗਿਣਤੀ ਵਿੱਚ ਡਾ. ਆਹਲੂਵਾਲੀਆ ਨੂੰ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਡਾ. ਐਸੱ. ਐਸੱ. ਆਹਲੂਵਾਲੀਆ ਨੇ ਪਿੰਡ ਵਾਸੀਆਂ ਵਲੋਂ ਐਨਾ ਪਿਆਰ ਦੇਣ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਉਨ੍ਹਾਂ ਨੇ ਇਸ ਮੌਕੇ ਉਤੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਦੇ ਲਈ ਦਿਨ–ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵੇਲੇ ਜੋ ਗਰੰਟੀਆਂ ਲੋਕਾਂ ਨੂੰ ਦਿੱਤੀਆਂ ਸਨ, ਉਨ੍ਹਾਂ ਵਿਚੋਂ ਬਹੁਤ ਸਾਰੀਆਂ ਗਰੰਟੀਆਂ ਮਾਨ ਸਰਕਾਰ ਨੇ ਪੂਰੀਆਂ ਕਰ ਦਿੱਤੀਆਂ ਹਨ। ਜਿਨ੍ਹਾਂ ਦੇ ਨਾਲ ਪੰਜਾਬੀਆਂ ਦੇ ਕਰੋੜਾਂ ਰੁਪਏ ਦੀ ਬੱਚਤ ਹੋ ਰਹੀ ਹੈ। ਸਰਕਾਰ ਨੇ 600 ਯੂਨਿਟ ਮੁਫਤ ਬਿਜਲੀ ਦੀ ਜੋ ਗਰੰਟੀ ਪੂਰੀ ਕੀਤੀ ਹੈ, ਉਸਦੇ ਨਾਲ 85 ਫੀਸ਼ਦੀ ਪਰਿਵਾਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਤਰ੍ਹਾਂ ਪੰਜਾਬ ਨੂੰ ਸਿਹਤਮੰਦ ਬਨਾਉਣ ਦੇ ਲਈ ਸਿਹਤ ਕ੍ਰਾਂਤੀ ਲਿਆਈ ਜਾ ਰਹੀ ਹੈ, ਜਿਸਦੇ ਤਹਿਤ ਵੱਡੇ ਪੱਧਰ ਤੇ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ।
ਉਨ੍ਹਾਂ ਇਸ ਮੌਕੇ ਉਤੇ ਪਿੰਡ ਵਾਸੀਆਂ ਨੂੰ ਪਿੰਡ ਦਾ ਸਰਪੰਚ ਸਹਿਮਤੀ ਦੇ ਨਾਲ ਚੁਣਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਲਾਨ ਕੀਤਾ ਗਿਆ ਹੈ, ਕਿ ਜਿਸ ਪਿੰਡ ਵਿੱਚ ਸਰਪੰਚ ਸਰਵ ਸੰਮਤੀ ਦੇ ਨਾਲ ਚੁਣਿਆ ਜਾਵੇਗਾ। ਉਸ ਪਿੰਡ ਨੂੰ ਵਿਕਾਸ ਦੇ ਲਈ ਸਪੈਸ਼ਲ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਇਸ ਮੌਕੇ ਉਤੇ ਆਮ ਆਦਮੀ ਪਾਰਟੀ ਦੇ ਵਰਕਰ ਸੁਖਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾ ਹਾਜਰ ਸਨ।