ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨਾਟਕ ਦਾ ਕੀਤਾ ਗਿਆ ਪ੍ਰਬੰਧ
ਚਮਕੌਰ ਸਾਹਿਬ, 28 ਸਤੰਬਰ, 2023: ਅੱਜ ਇੱਥੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜਿਲ੍ਹਾ ਮੀਤ ਪ੍ਰਧਾਨ ਨਵਦੀਪ ਸਿੰਘ ਟੋਨੀ ਵਲੋਂ ਇੱਕ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਹਲਕਾ ਚਮਕੌਰ ਸਾਹਿਬ ਤੋਂ ਐਮਐਲਏ ਡਾ. ਚਰਨਜੀਤ ਸਿੰਘ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਯੂਥ ਵਿੰਗ ਦੇ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਦੇ ਲਈ ਇੱਕ ਨਾਟਕ ਦਾ ਪ੍ਰਬੰਧ ਕੀਤਾ ਗਿਆ। ਇਸ ਨਾਟਕ ਰਾਂਹੀ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਪ੍ਰੋਗਰਾਮ ਦੇ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ ਦੇ ਵਿੱਚ ਹਿੱਸਾ ਲਿਆ।
ਇਸ ਮੌਕੇ ਉਤੇ ਡਾ. ਐਸ.ਐਸ. ਆਹਲੂਵਾਲੀਆ ਦੀ ਅਗਵਾਈ ਦੇ ਵਿੱਚ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਤੋਂ 80 ਨੌਜਵਾਨ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ। ਨੌਜਵਾਨਾਂ ਦੇ ਵਲੋਂ ਦੱਸਿਆ ਗਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਜਿਸ ਕਰਕੇ ਅੱਜ ਉਹ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ।
ਇਸ ਮੌਕੇ ਉਤੇ ਡਾ. ਐਸ.ਐਸ. ਆਹਲੂਵਾਲੀਆ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਏ ਗਏ ਪ੍ਰੋਗਰਾਮ ਦੇ ਲਈ ਯੂਥ ਵਿੰਗ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਅਜਿਹੇ ਪ੍ਰੋਗਰਾਮਾਂ ਰਾਂਹੀ ਨੌਜਵਾਨ ਪੀੜ੍ਹੀ ਨੂੰ ਆਪਣੇ ਸ਼ਹੀਦਾਂ ਦੇ ਜੀਵਨ ਬਾਰੇ ਜਾਣੂ ਕਰਵਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦੇ ਲਈ ਦਿਨ ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਸਾਲ ਮਾਨ ਸਰਕਾਰ ਦੇ ਯਤਨਾਂ ਸਦਕਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਿਆ ਗਿਆ ਹੈ। ਮਾਨ ਸਰਕਾਰ ਦੇ ਵਲੋਂ ਪਿਛਲੇ ਡੇਢ ਸਾਲ ਵਿੱਚ ਪੰਜਾਬੀਆਂ ਦੀ ਭਲਾਈ ਦੇ ਲਈ ਉਹ ਕੰਮ ਕੀਤੇ ਗਏ ਹਨ, ਜੋ ਪਿਛਲੀਆਂ ਸਰਕਾਰਾਂ 70 ਸਾਲਾਂ ਦੇ ਰਾਜ ਵਿੱਚ ਨਹੀਂ ਕਰ ਸਕੀਆਂ।
ਡਾ. ਆਹਲੂਵਾਲੀਆ ਨੇ ਇਸ ਮੌਕੇ ਉਤੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਕਿਸੇ ਵੀ ਪਾਰਟੀ ਦੇ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਅੱਜ ਇੱਥੇ ਬੀਬੀ ਸ਼ਰਨ ਕੌਰ ਕਾਲਜ, ਚਮਕੌਰ ਸਾਹਿਬ ਤੋਂ ਗੁਰਸੇਵਕ ਸਿੰਘ ਨੂੰ ਵਿਦਿਆਰਥੀ ਵਿੰਗ ਦਾ ਪ੍ਰਧਾਨ ਵੀ ਥਾਪਿਆ ਗਿਆ। ਇਸ ਮੌਕੇ ਉਤੇ ਸੀਵਾਈਐਸਐਸ ਦੇ ਸਾਬਕਾ ਪ੍ਰਧਾਨ ਸੰਜੀਵ ਚੌਧਰੀ, ਜਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਕਮਿਕਰ ਸਿੰਘ, ਆਮ ਆਦਮੀ ਪਾਰਟੀ ਮੋਹਾਲੀ ਦੇ ਟ੍ਰੇਡ ਵਿੰਗ ਦੇ ਪ੍ਰਧਾਨ ਜਸਪਾਲ ਸਿੰਘ, ਟ੍ਰੇਡ ਵਿੰਗ ਦੇ ਉਪ ਪ੍ਰਧਾਨ ਅਮਿਤ ਜੈਨ, ਟੇ੍ਰਡ ਵਿੰਗ ਦੇ ਜਿਲ੍ਹਾ ਸਕੱਤਰ ਅਤੁਲ ਸ਼ਰਮਾਂ, ਕਰਜਜੀਤ ਚੌਹਾਨ, ਅਰਸ਼ਪ੍ਰੀਤ ਸਿੰਘ, ਪ੍ਰੀਤ ਰਾਣਾ, ਗੁਰਵੀਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।