ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ‘ਚ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ
1 min readਮੋਹਾਲੀ, 3 ਮਾਰਚ, 2022: ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਨ.ਆਈ.ਸੀ. ਦਫ਼ਤਰ ਵਿਖੇ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਾਮਾਈਜੇਸ਼ਨ ਕੀਤੀ ਗਈ ਅਤੇ ਡਿਊਟੀ ਆਰਡਰ ਪ੍ਰਿੰਟ ਕੀਤੇ ਗਏ। ਇਸ ਕਾਉਂਟਿੰਗ ਸਟਾਫ ਦੀ ਪਹਿਲੀ ਰਿਹਰਸਲ 5 ਮਾਰਚ ਨੂੰ ਕਰਵਾਈ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਚੋਣਾਂ ਲਈ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ। ਇਸ ਮੌਕੇ ਉਨ੍ਹਾ ਦੇ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੋਮਲ ਮਿੱਤਲ ਤੇ ਹੋਰ ਸਟਾਫ ਵੀ ਮੌਜੂਦ ਸੀ।
ਰੈਂਡਮਾਈਜੇਸ਼ਨ ਦਾ ਮੰਤਵ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਟਾਫ਼ ਦੀਆਂ ਡਿਊਟੀਆਂ ਲਗਾਉਣਾ ਹੈ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹੇ ‘ਚ ਕਾਉਂਟਿੰਗ ਪਾਰਟੀਆਂ ਦੀ ਤਾਇਨਾਤੀ ਲਈ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ‘ਚ ਵਿੱਚ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।