ਪੰਜਾਬ ‘ਚ 7 ਫਰਵਰੀ ਤੋਂ ਖੁੱਲ੍ਹਣਗੇ ਸਕੂਲ, ਸਰਕਾਰ ਨੇ ਕੋਵਿਡ ਪਾਬੰਦੀਆਂ ਵਧਾਈਆਂ
1 min readਚੰਡੀਗੜ੍ਹ, 6 ਫਰਵਰੀ, 2022: ਕੋਵਿਡ 19 ਦੇ ਮੱਦੇਨਜ਼ਰ ਪੰਜਾਬ ਵਿੱਚ ਬੰਦ ਕੀਤੇ ਗਏ ਸਕੂਲ 7 ਫਰਵਰੀ ਤੋਂ ਮੁੜ ਖੁੱਲ੍ਹ ਰਹੇ ਹਨ। ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਇਸਤੋਂ ਪਹਿਲਾਂ ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਕੋਵਿਡ 19 ਦੇ ਮੱਦੇਨਜ਼ਰ 15 ਫਰਵਰੀ ਤੱਕ ਸੂਬੇ ਵਿੱਚ ਪਾਬੰਦੀਆਂ ਵਧਾਈਆਂ ਗਈਆਂ ਹਨ। ਇਸਦੇ ਨਾਲ ਹੀ ਸਰਕਾਰ ਨੇ ਕੱਲ੍ਹ ਸੋਮਵਾਰ 7 ਫਰਵਰੀ ਤੋਂ ਸੂਬੇ ਦੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਤੀਜੀ ਵਾਰੀ ਸਕੂਲ ਬੰਦ ਰੱਖ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸਤੋਂ ਪਹਿਲਾਂ 15 ਜਨਵਰੀ ਤੱਕ ਅਤੇ ਫਿਰ 25 ਜਨਵਰੀ ਤੱਕ ਸਕੂਲ ਬੰਦ ਰੱਖਣ ਦੀਆਂ ਪਾਬੰਦੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵਿੱਚ ਰਾਤ ਦਾ ਕਰਫਿਊ ਪਹਿਲਾਂ ਵਾਂਗ ਹੀ ਜਾਰੀ ਰਹੇਗਾ।