December 21, 2024

Chandigarh Headline

True-stories

ਡਿਪਟੀ ਕਮਿਸ਼ਨਰ ਵੱਲੋਂ ਪ੍ਰਾਇਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ

1 min read

ਮੋਹਾਲੀ, 28 ਮਾਰਚ, 2022: ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਭਾਵੇ ਕੋਵਿਡ-19 ਦੀਆਂ ਪਾਬੰਦੀਆ ਹਟਾ ਦਿੱਤੀਆ ਗਈਆ ਹਨ ਪਰ ਇਸ ਬਿਮਾਰੀ ਤੋਂ ਬਚਣ ਲਈ ਕੋਵਿਡ ਵੈਕਸੀਨੇਸ਼ਨ ਦੀਆਂ ਦੋਨੋ ਖੁਰਾਕਾਂ ਲੈਣੀਆਂ ਲਾਜ਼ਮੀ ਹਨ। ਉਨ੍ਹਾਂ ਸਮੂਹ ਪ੍ਰਾਇਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਕਿ 12 ਸਾਲ ਤੋਂ 14 ਸਾਲ ਉਮਰ ਵਰਗ ਦੇ ਸਾਰੇ ਬੱਚਿਆ ਨੂੰ ਵੀ ਕੋਵਿਡ-19 ਦੀਆਂ ਦੋਨੋ ਡੋਜ਼ ਲੱਗਣ ਨੂੰ ਯਕੀਨੀ ਬਣਾਇਆ ਜਾਵੇ ।

ਈਸ਼ਾ ਕਾਲੀਆ ਨੇ ਕਿਹਾ ਕਿ ਵਿਦਿਆਰਥੀ ਆਪਣੇ ਮਾਪਿਆ ਦੇ ਮੁਕਾਬਲੇ ਅਧਿਆਪਕਾ ਦੀ ਗੱਲ ਨੂੰ ਵਧੇਰੇ ਅਹਿਮ ਮੰਨਦੇ ਹਨ । ਇਸ ਲਈ ਅਧਿਆਪਕ ਵੀ ਬੱਚਿਆ ਨੂੰ ਕੋਵਿਡ ਵੈਕਸੀਨੇਸ਼ਨ ਦੀਆਂ ਦੋਨੋ ਖੁਰਾਕਾ ਲੈਣ ਬਾਰੇ ਪ੍ਰੇਰਿਤ ਕਰਨ ਤਾਂ ਜੋ ਜਿਲ੍ਹੇ ‘ਚ ਕੋਵਿਡ ਟੀਕਾਕਰਨ ਨੂੰ ਸੌ ਫੀਸਦੀ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ 12 ਸਾਲ ਤੋਂ 14 ਸਾਲ ਉਮਰ ਵਰਗ ਦੇ ਬੱਚਿਆ ਦਾ ਟੀਕਾਕਰਨ ਤਕਰੀਬਨ ਹੋ ਚੁੱਕਾ ਹੈ । ਈਸ਼ਾ ਕਾਲੀਆ ਨੇ ਅਧਿਆਪਕਾ ਅਤੇ ਬੱਚਿਆ ਦੇ ਮਾਪਿਆ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਵੈਕਸੀਨੇਸ਼ਨ ਨਹੀ ਲਗਵਾਈ ਉਹ ਜਲਦ ਤੋਂ ਜਲਦ ਵੈਕਸੀਨੇਸ਼ਨ ਦੀਆਂ ਦੋਨੋ ਖੁਰਾਕਾ ਲੈਣ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈਡਰੀ ਜਰਨੈਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ੁਸ਼ੀਲ ਨਾਥ ਅਤੇ ਡਿਪਟੀ ਡੀ.ਈ.ਓ ਸੰਕੈਡਰੀ ਕੰਚਨ ਸ਼ਰਮਾ ਅਤੇ ਪ੍ਰਾਇਵੇਟ ਸਕੂਲਾਂ ਦੇ ਪ੍ਰਿਸੀਪਲ ਵਿਸ਼ੇਸ ਤੌਰ ਤੇ ਹਾਜ਼ਰ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..