ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀ ਹੁੰਦੇ ਹਨ ਕੌਮ ਦਾ ਅਨਮੋਲ ਸਰਮਾਇਆ: ਕੁਲਵੰਤ ਸਿੰਘ
1 min readਮੋਹਾਲੀ, 5 ਅਪ੍ਰੈਲ, 2022: ਪੰਜਾਬ ਦਾ ਨਾਂ ਦੇਸ਼ਾਂ -ਵਿਦੇਸ਼ਾਂ ‘ਚ ਰੌਸ਼ਨ ਕਰਨ ਵਾਲੇ ਖਿਡਾਰੀ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ| ਜਿਸ ਦੀ ਮਹੱਤਤਾ ਸਮੇਂ ਦੀਆਂ ਸਰਕਾਰਾਂ ਵੱਲੋਂ ਸਮੇਂ ਸਿਰ ਸਮਝ ਕੇ ਦਾ ਮਾਣ ਸਨਮਾਨ ਦੇਣਾ ਚਾਹੀਦਾ ਹੈ, ਤਾਂ ਜੋ ਇਨ੍ਹਾਂ ਖਿਡਾਰੀਆਂ ਤੋਂ ਸੇਧ ਲੈ ਕੇ ਹੋਰ ਖਿਡਾਰੀਆਂ ਦੀ ਨਵੀਂ ਪਨੀਰੀ ਤਿਆਰ ਹੋ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ |
ਕੁਲਵੰਤ ਸਿੰਘ ਵੱਲੋਂ “ਆਪ” ਦੇ ਦਫ਼ਤਰ ਸੈਕਟਰ -79 ਵਿਖੇ “ਨੈਸ਼ਨਲ ਪੈਰਾ ਅਥਲੈਟਿਕ ਚੈਂਪੀਅਨਸ਼ਿਪ 2022″ ਸੌ ਮੀਟਰ ਵਿੱਚ ਸਿਲਵਰ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਵਿਵੇਕ ਸ਼ਰਮਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।”ਆਪ” ਨੇਤਾ ਅਤੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਸੋਹਾਣਾ ਦੇ ਯਤਨਾਂ ਸਦਕਾ ਇਸ ਖਿਡਾਰੀ ਨੂੰ ਉਚੇਚੇ ਤੌਰ ਤੇ ਸਨਮਾਨਤ ਕਰਨ ਦੇ ਲਈ “ਆਪ” ਦੇ ਦਫਤਰ ਵਿਖੇ ਸੰਖੇਪ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ “ਆਪ” ਦੀ ਸਰਕਾਰ ਖਿਡਾਰੀਆਂ ਦੇ ਲਈ ਸਾਜ਼ਗਾਰ ਮਾਹੌਲ ਤਿਆਰ ਕਰਨ ਜਾ ਰਹੀ ਹੈ, ਤਾਂ ਕਿ ਨੌਜਵਾਨ ਤਬਕਾ ਖੇਡਾਂ ਵੱਲ ਉਤਸ਼ਾਹਿਤ ਹੋ ਕੇ ਖ਼ੁਦ ਰੋਜ਼ਾਨਾ ਖੇਡ ਮੈਦਾਨ ਦੇ ‘ਚ ਜਾਣ ਲਈ ਮਾਨਸਿਕ ਤੌਰ ਤੇ ਤਿਆਰ ਹੋਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖਿਡਾਰੀਆਂ ਲਈ ਲੋੜੀਂਦਾ ਸਾਮਾਨ ਅਤੇ ਸਾਜ਼ਗਾਰ ਮਾਹੌਲ ਤਿਆਰ ਹੋ ਜਾਵੇਗਾ ਤਾਂ ਜੋ ਖਿਡਾਰੀ ਪਹਿਲਾਂ ਦੇ ਮੁਕਾਬਲੇ ਵਧੇਰੇ ਉਤਸ਼ਾਹਿਤ ਹੋ ਕੇ ਖੇਡ ਮੈਦਾਨ ਨੂੰ ਵੱਧ ਤੋਂ ਵੱਧ ਸਮਾਂ ਦੇ ਕੇ ਆਪਣਾ ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
ਜ਼ਿਕਰਯੋਗ ਹੈ ਕਿ ਵਿਵੇਕ ਸ਼ਰਮਾ 2017 ‘ਚ ਨੈਸ਼ਨਲ ਗੋਲਡ ਦੋ ਸੌ ਮੀਟਰ ਦੌੜ ਅਤੇ ਸੌ ਮੀਟਰ ਦੌੜ ਚੋਂ ਸਿਲਵਰ ਦਾ ਤਮਗਾ ਜਿੱਤ ਚੁੱਕਾ ਹੈ ਅਤੇ ਸਾਲ 2021 ਵਿੱਚ ਨੈਸ਼ਨਲ ਓਪਨ ਚੈਂਪੀਅਨਸ਼ਿਪ ‘ਚ ਵੀ ਗੋਲਡ ਦਾ ਤਮਗੇ ਦਾ ਜੇਤੂ ਰਹਿ ਚੁੱਕਾ ਹੈ। ਇਸ ਮੌਕੇ ਤੇ ਕੁਲਵੰਤ ਸਿੰਘ ਦੇ ਨਾਲ “ਆਪ” ਦਫ਼ਤਰ ਵਿਖੇ ਸੁਰਿੰਦਰ ਸਿੰਘ ਰੋਡਾ ਸੋਹਾਣਾ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਅਕਵਿੰਦਰ ਸਿੰਘ ਗੋਸਲ, ਕੁਲਦੀਪ ਸਿੰਘ ਸਮਾਣਾ, ਤਰਲੋਚਨ ਸਿੰਘ ਆਦਿ ਹਾਜ਼ਰ ਰਹੇ।