ਕੇਜਰੀਵਾਲ ਸਰਕਾਰ ਨੇ ਦਿੱਲੀ ਜਲ ਬੋਰਡ ਦੇ 700 ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ
ਨਵੀਂ ਦਿੱਲੀ, 9 ਫਰਵਰੀ, 2022: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਦਿੱਲੀ ਜਲ ਬੋਰਡ (ਡੀਜੇਬੀ) ਦੇ 700 ਠੇਕਾ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਪੱਕਾ ਕਰ ਦਿੱਤਾ ਗਿਆ ਹੈ ਅਤੇ ਇਸ ਫੈਸਲੇ ਦੀ ਗੂੰਜ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਹੋਵੇਗੀ। ਸ੍ਰੀ ਕੇਜਰੀਵਾਲ ਨੇ ਇੱਥੇ ਡੀਜੇਬੀ ਕਰਮਚਾਰੀਆਂ ਨੂੰ ਸਰਟੀਫਿਕੇਟ ਦੇਣ ਲਈ ਕਰਵਾਏ ਸਮਾਗਮ ਦੌਰਾਨ ਕਿਹਾ ਇਹ ਮਿੱਥ ਹੈ ਕਿ ‘ਕੱਚੇ’ (ਠੇਕੇ ਵਾਲੇ) ਕਾਮਿਆਂ ਨੂੰ ‘ਪੱਕਾ’ (ਸਥਾਈ) ਨਹੀਂ ਕਰਨਾ ਚਾਹੀਦਾ ਹੈ, ਕਿਉਂਕਿ ਇਸ ਨਾਲ ਉਹ ਆਲਸੀ ਹੋ ਜਾਂਦੇ ਹਨ।