December 26, 2024

Chandigarh Headline

True-stories

ਭਗਵੰਤ ਮਾਨ ਨੇ ਉਦਯੋਗ ਨੂੰ ਹੁਲਾਰਾ ਦੇਣ ਲਈ ਸਾਜ਼ਗਾਰ ਮਾਹੌਲ ਸਿਰਜਣ ਦਾ ਦਿੱਤਾ ਭਰੋਸਾ

1 min read

ਚੰਡੀਗੜ, 11 ਅਪ੍ਰੈਲ, 2022: ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਦਯੋਗਾਂ ਨੂੰ ਨੋ ਆਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀਜ਼) ਪ੍ਰਦਾਨ ਕਰਨ ਦੀ ਸਿੰਗਲ ਵਿੰਡੋ ਪ੍ਰਣਾਲੀ ਨੂੰ ਹੋਰ ਮਜਬੂਤ ਕਰਨ ਵਾਸਤੇ ਅੰਤਰ-ਵਿਭਾਗੀ ਮਨਜੂਰੀਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਤੋਂ ਇਲਾਵਾ ਰੁਜਗਾਰ ਪੈਦਾ ਕਰਨ ਵਾਲੇ ਉਦਯੋਗ ਨੂੰ ਆਕਰਸ਼ਿਤ ਕਰਨ ਲਈ ਨੀਤੀਆਂ ਘੜੀਆਂ ਜਾਣ।

ਉਦਯੋਗ ਅਤੇ ਵਣਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨ ਨੇ ਕਿਹਾ ਕਿ ਸੂਬੇ ਵਿੱਚ ਭਿ੍ਰਸ਼ਟਾਚਾਰ ਮੁਕਤ ਅਤੇ ਲੋਕ ਪੱਖੀ ਮਾਹੌਲ ਸਿਰਜਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਪਰਾਲੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ। ਮਾਨ ਨੇ ਉਦਯੋਗ ਵਿਭਾਗ ਨੂੰ ਅਜਿਹੇ ਉਦਯੋਗਾਂ ਨੂੰ ਆਕਰਸ਼ਿਤ ਕਰਨ ਵਾਲੀ ਨੀਤੀ ਬਣਾਉਣ ਦੇ ਨਿਰਦੇਸ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਲਈ ਜਲਦੀ ਹੀ ਇੱਕ ਸ਼ਾਜ਼ਗਾਰ ਮਾਹੌਲ ਤਿਆਰ ਹੋਵੇਗਾ ਪਰ ਅਸੀਂ ਆਪਣੇ ਨੌਜਵਾਨਾਂ ਲਈ ਰੁਜਗਾਰ ਦੇ ਵਿਸਾਲ ਮੌਕੇ ਪੈਦਾ ਕਰਨ ਵਾਸਤੇ ਅਜਿਹੇ ਉਦਯੋਗ ਨੂੰ ਆਕਰਸ਼ਿਤ ਕਰਨ ’ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਾਂ ਜਿਨਾਂ ਨਾਲ ਰੁਜ਼ਗਾਰ ਪੈਦਾ ਹੋਵੇ।

ਨਵੇਂ ਉਦਯੋਗਾਂ ਨੂੰ ਐਨ.ਓ.ਸੀ. ਪ੍ਰਦਾਨ ਕਰਨ ਲਈ ਸਿੰਗਲ ਵਿੰਡੋ ਸਿਸਟਮ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਸਿਸਟਮ ਨੂੰ ਹੋਰ ਬਿਹਤਰ ਬਣਾਉਣ ਲਈ ਕੁਝ ਮਹੱਤਵਪੂਰਨ ਨਿਰੀਖਣ ਕੀਤੇ ਅਤੇ ਵਿਭਾਗ ਨੂੰ ਨਿਵੇਸਕਾਂ ਲਈ ਕੁਸਲ, ਪਾਰਦਰਸੀ ਅਤੇ ਮੁਸਕਲ ਰਹਿਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਾਸਤੇ ਇਸ ਵਿੱਚ ਨਵੀਆਂ ਤਬਦੀਲੀਆਂ ਲਿਆਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਸਫਲਤਾ ਆਪਣੇ ਆਪ ਬੋਲਦੀ ਹੈ ਅਤੇ ਉਦਯੋਗਪਤੀ ਰਾਜ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦੀ ਖ਼ੁਦ ਪ੍ਰਸ਼ੰਸਾ ਕਰਨਗੇ।

ਇਸ ਦੌਰਾਨ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਮੁੱਖ ਮੰਤਰੀ ਨੂੰ ਸੂਬੇ ਵਿੱਚ ਉਦਯੋਗ ਦੀ ਮੌਜੂਦਾ ਵਿਕਾਸ ਦਰ, ਇਸ ਸੈਕਟਰ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਦਰਪੇਸ਼ ਪ੍ਰਮੁੱਖ ਚੁਣੌਤੀਆਂ ਬਾਰੇ ਜਾਣੂ ਕਰਵਾਇਆ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀਈਓ ਰਜਤ ਅਗਰਵਾਲ, ਉਦਯੋਗ ਅਤੇ ਵਣਜ ਦੇ ਡਾਇਰੈਕਟਰ ਸਿਬਿਨ ਸੀ ਵੀ ਹਾਜਰ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..