ਮੁੱਖ ਮੰਤਰੀ ਦਫ਼ਤਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਕਿਤਾਬਾਂ ਅਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਨਸ਼ਰ ਕਰਨ ਦੇ ਹੁਕਮ
ਚੰਡੀਗੜ੍ਹ, 12 ਅਪ੍ਰੈਲ, 2022: ਮੁੱਖ ਮੰਤਰੀ ਦਫ਼ਤਰ ਭਗਵੰਤ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਕਿਤਾਬਾਂ ਅਤੇ ਵਰਦੀ ਵੇਚਣ ਵਾਲੀਆਂ ਦੁਕਾਨਾਂ ਦੀ ਸੂਚੀ ਨਸ਼ਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ।