ਝੋਨੇ ਦੀ ਸਿੱਧੀ ਬਿਜਾਈ ਦੀ ਵੈਰੀਫਿਕੇਸ਼ਨ ਉਪਰੰਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਬਸਿਡੀ ਦੀ ਰਾਸ਼ੀ ਸਿੱਧੇ ਤੌਰ ਤੇ ਹੋਵੇਗੀ ਟ੍ਰਾਸਫਰ : ਰਾਜੇਸ਼ ਕੁਮਾਰ ਰਹੇਜਾ
1 min readਐਸ.ਏ.ਐਸ ਨਗਰ, 8 ਜੁਲਾਈ, 2022: ਝੋਨੇ ਦੀ ਸਿੱਧੀ ਬਿਜਾਈ ਦੀ ਵੈਰੀਫਿਕੇਸ਼ਨ ਉਪਰੰਤ ਕਿਸਾਨਾਂ ਦੇ ਰਜਿਸਟ੍ਰੇਸ਼ਨ ਦੌਰਾਨ ਦਿੱਤੇ ਗਏ ਬੈਂਕ ਖਾਤਿਆਂ ਵਿੱਚ ਸਬਸਿਡੀ ਦੀ ਰਾਸ਼ੀ ਸਿੱਧੇ ਤੌਰ ਤੇ ਟ੍ਰਾਸਫਰ ਹੋ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆ ਮੁੱਖ ਖੇਤੀਬਾੜੀ ਅਫਸਰ ਰਾਜੇਸ਼ ਕੁਮਾਰ ਰਹੇਜਾ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ ਹੁਣ 10 ਜੁਲਾਈ 2022 ਤੱਕ ਵਧਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਜਿਹੜੇ ਕਿਸਾਨਾਂ ਦੀ ਵੈਰੀਫਿਕੇਸ਼ਨ ਰਹਿੰਦੀ ਹੈ ਉਹ ਆਪਣੇ ਬਲਾਕ ਖੇਤੀਬਾੜੀ ਅਫਸਰਾਂ ਨਾਲ ਰਾਬਤਾ ਕਾਇਮ ਕਰਕੇ ਇਹ ਵੈਰੀਫਿਕੇਸ਼ਨ ਕਰਵਾ ਲੈਣ । ਉਨ੍ਹਾਂ ਕਿਹਾ ਵੈਰੀਫਿਕੇਸ਼ਨ ਉਪਰੰਤ ਕਿਸਾਨਾਂ ਦੇ ਰਜਿਸਟ੍ਰੇਸ਼ਨ ਦੌਰਾਨ ਦਿੱਤੇ ਗਏ ਬੈਂਕ ਖਾਤਿਆਂ ਵਿੱਚ ਸਬਸਿਡੀ ਦੀ ਰਾਸ਼ੀ ਸਿੱਧੀ ਤੌਰ ਤੇ ਟ੍ਰਾਸਫਰ ਹੋ ਜਾਵੇਗੀ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲੀ ਕੀਤੀ ਕਿ ਜੇਕਰ ਝੋਨੇ ਦੀ ਸਿੱਧੀ ਬਿਜਾਈ ਦੀ ਕੋਈ ਰਜਿਸਟ੍ਰੇਸ਼ਨ ਰਹਿ ਗਈ ਹੋਵੇ ਤਾਂ ਕਿਸਾਨ ਆਪਣੇ ਪੱਧਰ ਤੇ (https://agrimachinerypb.com/home/DSR22) ਜਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਇਹ ਰਜਿਸਟ੍ਰੇਸ਼ਨ ਅਗਲੇ ਦੋ ਦਿਨਾਂ ਦੌਰਾਨ ਕਰਵਾ ਲੈਣ ।