ਫਿਲਿਪਸ ਕੰਪਨੀ ਦੇ ਕਰਮਚਾਰੀ ਹੋਏ ਆਪ ਚ ਸ਼ਾਮਲ
1 min readਮੋਹਾਲੀ, 14 ਫਰਵਰੀ, 2022: ‘ਆਪ’ ਦੇ ਉਮੀਦਵਾਰ ਅਤੇ ਸਾਬਕਾ ਮੇਅਰ ਮੁਹਾਲੀ ਨਿਗਮ- ਕੁਲਵੰਤ ਸਿੰਘ ਦੀ ਚੋਣ ਮੁਹਿੰਮ ਦਿਨੋ-ਦਿਨ ਸਿਖਰਾਂ ਨੂੰ ਛੂਹ ਰਹੀ ਹੈ ਅਤੇ ਕੁਲਵੰਤ ਸਿੰਘ ਦੇ ਹੱਕ ਵਿੱਚ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸਮਰਥਨ ਦਾ ਐਲਾਨ ਕਰ ਦਿੱਤਾ ਹੈ, ਉੱਥੇ ਹੀ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਿਲ ਹੋ ਕੇ ਕੁਲਵੰਤ ਸਿੰਘ ਦਾ ਸਮਰਥਨ ਕਰਨ ਵਾਲਿਆਂ ਦੀ ਆਮਦ ਲਗਾਤਾਰ ਜਾਰੀ ਹੈ । ਕੁਝ ਦਿਨ ਪਹਿਲਾਂ ਜਿੱਥੇ ਫਿਲਿਪਸ ਕੰਪਨੀ ਨਾਲ ਸਬੰਧਿਤ 250 ਦੇ ਕਰੀਬ ਮੁਲਾਜ਼ਮਾਂ ਨੇ ਆਪਣੇ ਪਰਿਵਾਰਾਂ ਸਹਿਤ ਕੁਲਵੰਤ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ, ਉਹ ਅੱਜ ਰਸਮੀ ਤੌਰ ‘ਤੇ ਦਫਤਰ ਸੈਕਟਰ 79 , ਆਪ ਦੇ ਦਫ਼ਤਰ ਵਿਖੇ ਕੁਲਵੰਤ ਸਿੰਘ ਦੀ ਹਾਜ਼ਰੀ ਵਿਚ ‘ਆਪ’ ਵਿਚ ਸ਼ਾਮਲ ਹੋਏ।
ਫਿਲਪਸ ਕੰਪਨੀ ਦੇ ਇਨ੍ਹਾਂ ਕਰਮਚਾਰੀਆਂ ਦਾ ਭਰਵਾਂ ਸਵਾਗਤ ਕਰਦਿਆਂ ਕੁਲਵੰਤ ਸਿੰਘ ਨੇ ਭਰੋਸਾ ਦਿਵਾਇਆ ਕਿ ਆਪ ਦੀ ਸਰਕਾਰ ਬਣਦਿਆਂ ਹੀ ਛੋਟੇ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ, ਤਾਂ ਜੋ ਛੋਟੇ ਉਦਯੋਗਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਵੀ ਲਾਭ ਮਿਲ ਸਕੇ। ਕੁਲਵੰਤ ਸਿੰਘ ਨੇ ਕਿਹਾ ਕਿ ਇਸ ਗੱਲ ਦਾ ਵੀ ਧਿਆਨ ਰੱਖਿਆ ਜਾਵੇਗਾ ਕਿ ਛੋਟੀਆਂ ਸਨਅਤਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਯੋਗਤਾ ਦੇ ਆਧਾਰ ‘ਤੇ ਸਮੇਂ ਸਿਰ ਉਚਿਤ ਤਨਖ਼ਾਹ ਮਿਲ ਸਕੇ, ਤਾਂ ਜੋ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਚੰਗੀ ਤਰ੍ਹਾਂ ਪਾਲਣ ਪੋਸ਼ਣ ਕਰ ਸਕਣ।
ਸੈਕਟਰ 79 ਸਥਿਤ ਆਪ ਦੇ ਦਫ਼ਤਰ ਵਿਖੇ ਕੁਲਵੰਤ ਸਿੰਘ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਤਿੰਦਰ ਸਿੰਘ, ਜਗਤਾਰ ਸਿੰਘ, ਮਨਜੀਤ ਸਿੰਘ, ਕੁਲਜੀਤ ਸਿੰਘ, ਅਮਰਜੀਤ ਸਿੰਘ, ਹਰਭਜਨ ਸਿੰਘ, ਰੋਸ਼ਨ, ਸੰਤੋਸ਼ ਸਿੰਘ, ਮਹਾਂਵੀਰ ਸਿੰਘ, ਰਮੇਸ਼, ਬਸੰਤ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਰਾਜੀਵ, ਬਲਜੀਤ ਸਿੰਘ, ਸਤਿੰਦਰ, ਸੁਖਬੀਰ, ਦੁਸ਼ਯੰਤ, ਬਲਵੀਰ ਸਿੰਘ ਅਤੇ ਸੰਦੀਪ ਵੀ ਸ਼ਾਮਲ ਸਨ।