December 25, 2024

Chandigarh Headline

True-stories

ਐਸ.ਏ.ਐਸ ਨਗਰ ਫੇਜ-5 ਵਿਖੇ ਬਣੇ ਆਮ ਆਦਮੀ ਕਲੀਨਿਕ ਨੂੰ ਮਾਲ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵੱਲੋਂ ਕੀਤਾ ਗਿਆ ਲੋਕ ਅਰਪਣ

1 min read

ਐਸ.ਏ.ਐਸ ਨਗਰ, 15 ਅਗਸਤ, 2022: 75ਵੀਂ ਆਜ਼ਾਦੀ ਵਰੇਗੰਢ ਮੌਕੇ ਜ਼ਿਲ੍ਹਾ ਐਸ.ਏ.ਐਸ ਨਗਰ ਫੇਜ਼-5 ਵਿੱਚ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ, ਜਿਸ ਦਾ ਉਦਘਾਟਨ ਸੋਮਵਾਰ ਨੂੰ ਪੰਜਾਬ ਦੇ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਨੇ ਕੀਤਾ । ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਬ੍ਰਹਮ ਸ਼ੰਕਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਲੋਕ ਹਿਤੈਸ਼ੀ ਉਪਰਾਲੇ ਨਾਲ ਲੋਕਾਂ ਨੂੰ ਇਲਾਜ ਦੀਆਂ ਬਿਹਤਰ ਸੁਵਿਧਾਵਾਂ ਉਨ੍ਹਾਂ ਦੇ ਘਰ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਕਲੀਨਿਕ ਓਪੀਡੀ ਸੇਵਾਵਾਂ, ਟੀਕਾਕਰਨ ਸਹੂਲਤਾਂ, ਜਣੇਪਾ ਸੇਵਾਵਾਂ, ਪਰਿਵਾਰ ਨਿਯੋਜਨ ਦੀਆਂ ਸਹੂਲਤਾਂ, ਮੁਫ਼ਤ ਲੈਬ ਟੈਸਟ, ਮੁਫ਼ਤ ਦਵਾਈਆਂ ਆਦਿ ਪ੍ਰਦਾਨ ਕਰਨਗੇ। ਇਸ ਮੌਕੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵਿਸ਼ੇਸ ਤੌਰ ਤੇ ਹਾਜ਼ਰ ਸਨ ।

ਜਾਣਕਾਰੀ ਦਿੰਦੇ ਹੋਏ ਬ੍ਰਹਮ ਸ਼ੰਕਰ ਨੇ ਦੱਸਿਆ ਕਿ ਅੱਜ 75ਵੀਂ ਆਜ਼ਾਦੀ ਵਰੇਗੰਢ ਮੌਕੇ ਪੂਰੇ ਸੂਬੇ ਵਿੱਚ 75 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੌਣਾਵੀ ਸਮੇਂ ਦੌਰਾਨ ਲੋਕਾ ਨਾਲ ਕੀਤੇ ਵੱਡੇ ਵਾਅਦੇ ਨੂੰ ਪੂਰਾ ਕਰਦਿਆ ਇਹ ਆਮ ਆਦਮੀ ਕਲੀਨਿਕ ਚਾਰ ਮਹੀਨੇ ਅੰਦਰ ਸ਼ੁਰੂ ਕੀਤੇ ਹਨ ਜੋ ਕਿ ਪੰਜਾਬ ਸਰਕਾਰ ਦੀ ਵੱਡੀ ਕਾਮਯਾਬੀ ਹੈ ।

ਬ੍ਰਹਮ ਸ਼ੰਕਰ ਨੇ ਕਲੀਨਿਕ ਵਿੱਚ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਦੱਸਦਿਆ ਕਿਹਾ ਕਿ ਕਲੀਨਿਕ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਮੈਡੀਕਲ ਅਫ਼ਸਰ, ਕਲੀਨਿਕਲ ਸਹਾਇਕ, ਫਾਰਮਾਸਿਸਟ, ਹੈਲਪਰ ਆਦਿ ਮੌਜੂਦ ਹੋਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਲੀਨਿਕ ਰਾਹੀਂ ਇਲਾਜ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ ਕੀਤੇ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਅਮਿਤ ਤਲਵਾੜ, ਸੀਨੀਅਰ ਪੁਲਿਸ ਕਪਤਾਨ ਵਿਵੇਕਸ਼ੀਲ ਸੋਨੀ, ਐਸ.ਡੀ.ਐਮ ਸਰਬਜੀਤ ਕੌਰ, ਸਿਵਲ ਸਰਜ਼ਨ ਆਦਰਸ਼ਪਾਲ ਕੌਰ, ਆਮ ਆਦਮੀ ਪਾਰਟੀ ਦੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..