December 21, 2024

Chandigarh Headline

True-stories

ਚੋਣ ਲੜ ਰਹੇ ਉਮੀਦਵਾਰਾਂ ਦੇ ਸਮੱਰਥਕਾਂ ਅਤੇ ਰਿਸ਼ਤੇਦਾਰਾਂ ਨੂੰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਤੁਰੰਤ ਬਾਅਦ ਐਸ.ਏ.ਐਸ.ਨਗਰ ਜ਼ਿਲ੍ਹੇ ਤੋਂ ਫੌਰੀ ਤੌਰ ਤੇ ਬਾਹਰ ਜਾਣ ਦੇ ਆਦੇਸ਼ ਜਾਰੀ 

1 min read

ਐਸ.ਏ.ਐਸ.ਨਗਰ, 14 ਫਰਵਰੀ, 2022: ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਜ਼ਿਲ੍ਹੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਵਿਧਾਨ ਸਭਾ ਚੋਣਾਂ-2022 ਲਈ ਚੋਣ ਲੜ ਰਹੇ ਵਿਧਾਨ ਸਭਾ ਹਲਕਾ, ਖਰੜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡੇਰਾਬਸੀ ਦੀ ਸੀਟਾਂ ਦੇ ਉਮੀਦਵਾਰਾਂ ਦੇ ਸਮੱਰਥਕਾਂ ਅਤੇ ਰਿਸ਼ਤੇਦਾਰਾਂ ਨੂੰ  18 ਫਰਵਰੀ ਨੂੰ ਸ਼ਾਮ 06-00 ਵਜੇ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਤੁਰੰਤ ਬਾਅਦ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ  ਫੌਰੀ ਤੌਰ ਤੇ ਬਾਹਰ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ ਸਿਵਲ ਪ੍ਰਸੋਨਲ, ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਹੁਕਮ ਚੋਣ ਹਲਕੇ ਦੇ ਇਲੈਕਟਿਡ ਮੈਂਬਰ ਪਾਰਲੀਮੈਂਟ, ਹਲਕਾ ਵਿਧਾਇਕਾਂ ਤੇ ਲਾਗੂ ਨਹੀਂ ਹੋਵੇਗਾ ਪਰੰਤੂ ਇਹ ਕੋਈ ਚੋਣ ਪ੍ਚਾਰ ਨਹੀਂ ਕਰਨਗੇ ਅਤੇ ਆਪਣੇ ਹੀ ਹਲਕੇ ਵਿੱਚ ਰਹਿਣਗੇ। ਇਹ ਹੁਕਮ ਮਿਤੀ 18 ਫਰਵਰੀ  ਨੂੰ ਸ਼ਾਮ 6 ਵਜੇ ਤੋਂ ਮਿਤੀ 20 ਫਰਵਰੀ  ਨੂੰ ਸ਼ਾਮ 6 ਵਜੇ ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ ।ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ ਲਈ ਜ਼ਿਲ੍ਹਾ ਪੁਲਿਸ ਮੁੱਖੀ ਆਪਣੇ ਅਧੀਨ ਪੈਂਦੇ ਥਾਣਿਆਂ ਦੇ ਮੁਖੀਆਂ ਰਾਹੀਂ ਕਮਿਊਨਟੀ ਹਾਲ/ਹੋਟਲ/ਲਾਜ ਰੈਸਟੋਰੈਂਟਾਂ ਆਦਿ ਦੀ ਚੈਕਿੰਗ ਕਰਵਾ ਕੇ ਇਹ ਵੇਖਣਗੇ ਕਿ ਇਨ੍ਹਾਂ ਵਿੱਚ ਬਾਹਰਲੇ ਵਿਅਕਤੀਆਂ ਨੂੰ ਰਿਹਾਇਸ ਮੁੱਹਈਆ ਕੀਤੀ ਗਈ ਅਤੇ ਬਾਹਰਲੇ ਵਿਅਕਤੀਆਂ, ਜੋ ਇਸ ਹਲਕੇ ਦੇ ਵੋਟਰ ਨਹੀਂ ਹਨ, ਦੀ ਸ਼ਨਾਖਤ ਕਰਕੇ ਉਨ੍ਹਾਂ ਦੀਆਂ ਸੂਚੀਆਂ ਬਨਾਉਣਗੇ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..