December 22, 2024

Chandigarh Headline

True-stories

ਭਗਵੰਤ ਸਿੰਘ ਮਾਨ ਸਰਕਾਰ ਲਾਲੜੂ ਵਿਖੇ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਸਥਾਪਤ ਕਰੇਗੀ

1 min read

ਐਸ ਏ ਐਸ ਨਗਰ, 29 ਅਗਸਤ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ ਉਤਰੀ ਭਾਰਤ ਵਿੱਚ ਆਪਣੀ ਕਿਸਮ ਦਾ ਪਹਿਲਾਂ ਇੰਸਟੀਚਿਊਟ ਹੋਵੇਗਾ। ਇਸ ਵਿੱਚ ਨੌਜਵਾਨਾਂ ਨੂੰ ਅੱਗ ਨਾਲ ਵਾਪਰਨ ਵਾਲੀਆਂ ਘਟਨਾਵਾਂ ਨਾਲ ਨਜਿੱਠਣ ਲਈ ਨਵੀਨਤਮ ਤਰੀਕਿਆਂ ਦੀ ਸਿੱਖਿਆ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਹ ਹਾਈ ਟੈਕ ਇੰਸਟੀਚਿਊਟ ਐਸ.ਏ.ਐਸ. ਨਗਰ ਦੇ ਲਾਲੜੂ ਕਸਬੇ ਵਿੱਚ ਬਣਾਇਆ ਜਾਵੇਗਾ। ਤਕਰੀਬਨ 20 ਏਕੜ ਰਕਬੇ ਵਿੱਚ ਬਣਨ ਵਾਲਾ ਇਹ ਇੰਸਟੀਚਿਊਟ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਵੇਗਾ ਅਤੇ ਇਹ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਵਿਭਾਗ ਦੇ ਅਧੀਨ ਹੋਵੇਗਾ।

ਉਨਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਵਿੱਚ ਅਤਿ ਅਧੁਨਿਕ ਤਕਨੀਕਾਂ ਦੀ ਉੱਚ ਦਰਜੇ ਦੀ ਟਰੇਨਿੰਗ ਦਿੱਤੀ ਜਾਵੇਗੀ। ਇਸ ਵਿੱਚ ਅੱਗ ਬੁਝਾਉਣ, ਰੈਸਕਿਊ ਕਰਨ, ਫਾਇਰ ਐਕਟਸ, ਸਟੇਟ ਐਕਟਾਂ, ਨੈਸਨਲ ਬਿਲਡਿੰਗ ਕੋਡ, ਫਾਇਰ ਸੇਫ਼ਟੀ ਸਟੈਡਡਰਜ, ਇੰਡਸਟਰੀਅਲ ਸਟੈਡਡਰਜ, ਐਮਰਜੈਂਸੀ ਰਿਸਪੋਂਸ ਸਿਸਟਮ, ਸਪੈਸਲ ਸਰਵਿਸ ਕਾਲਜ਼, ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਆਦਿ ਦੇ ਕੋਰਸ ਕਰਵਾਏ ਜਾਣਗੇ। ਇਸ ਵਿਚ ਸੇਫ਼ਟੀ ਦੇ ਹਾਈ-ਟੈਕ ਸਮਾਨ ਨਾਲ ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ।

ਨਿੱਜਰ ਅਨੁਸਾਰ ਇਹ ਟ੍ਰੇਨਿੰਗ ਇੰਟਰਨੈਸ਼ਨਲ ਪੱਧਰ ਦੇ ਟਰੇਂਡ ਇੰਸਟਰਕਟਰਾਂ ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਟ੍ਰੇਨਿੰਗ ਵਾਸਤੇ ਪੰਜਾਬ ਫਾਇਰ ਸਰਵਸਿਜ ਵਿੱਚ ਕੰਮ ਕਰ ਰਹੇ ਯੋਗ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਉਹਨਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਦੇ ਖੁੱਲਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇ ਮੌਕੇ ਵੀ ਪੈਦਾ ਹੋਣਗੇ। ਇਸ ਤੋਂ ਇਲਾਵਾ ਫਾਇਰ ਸਰਵਸਿਜ ਵਿਚ ਪਹਿਲਾਂ ਤੋਂ ਹੀ ਸੇਵਾ ਨਿਭਾ ਰਹੇ ਅਧਿਕਾਰੀ/ਕਰਮਚਾਰੀ ਵੀ ਇਥੋਂ ਅਡਵਾਂਸ ਕੋਰਸ ਕਰ ਸਕਣਗੇ। ਇਸ ਦੇ ਨਾਲ ਉਨਾਂ ਨੂੰ ਵਿਭਾਗੀ ਤਰੱਕੀ ਦੇ ਮੌਕੇ ਉਪਲਬਧ ਹੋਣਗੇ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..