December 17, 2024

Chandigarh Headline

True-stories

ਉਪ ਰਾਸ਼ਟਰਪਤੀ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਦੌਰਾ ਕੀਤਾ; ਕਿਹਾ “ਇਹ ਸਾਡੇ ਮਹਾਨ ਗੁਰੂਆਂ ਦੀ ਸ੍ਰੇਸ਼ਠ ਅਧਿਆਤਮਕ ਪ੍ਰੰਪਰਾ ਦਾ ਪ੍ਰਤੀਕ”

1 min read

ਅੰਮ੍ਰਿਤਸਰ, 26 ਅਕਤੂਬਰ, 2022: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ (ਗੋਲਡਨ ਟੈਂਪਲ) ਦਾ ਦੌਰਾ ਕੀਤਾ ਅਤੇ ਇਸ ਨੂੰ “ਸਾਡੇ ਮਹਾਨ ਗੁਰੂਆਂ ਦੀ ਸ੍ਰੇਸ਼ਟ ਅਧਿਆਤਮਕ ਪ੍ਰੰਪਰਾ ਦਾ ਰੌਸ਼ਨ ਪ੍ਰਤੀਕ” ਦੱਸਿਆ।

Blessed to have started my first daylong tour to Punjab, as the Vice President of India, with Darshan and prayers at the holy Harmandir Sahab along with family members in Amritsar today. #GoldenTemple pic.twitter.com/Al3B1IvLys
— Vice President of India (@VPSecretariat) October 26, 2022

ਉਪ ਰਾਸ਼ਟਰਪਤੀ ਵਜੋਂ ਪੰਜਾਬ ਰਾਜ ਦੇ ਆਪਣੇ ਪਹਿਲੇ ਇੱਕ ਦਿਨਾ ਦੌਰੇ ‘ਤੇ ਅੰਮ੍ਰਿਤਸਰ ਪਹੁੰਚੇ ਧਨਖੜ ਨੇ ਹਰਿਮੰਦਰ ਸਾਹਿਬ ਵਿਖੇ “ਸ਼ਾਂਤੀ, ਸਹਿਜਤਾ, ਸ਼ਰਧਾ ਅਤੇ ਸੇਵਾ ਭਾਵਨਾ” ਨੂੰ “ਅਭੁੱਲਣਯੋਗ ਅਨੁਭਵ” ਦੱਸਿਆ।

ਵਿਜ਼ਟਰ ਬੁੱਕ ਵਿੱਚ ਆਪਣੀ ਟਿੱਪਣੀ ਲਿਖਦਿਆਂ ਉਨ੍ਹਾਂ ਨੇ ਗੁਰੂ ਸਾਹਿਬਾਨ ਨੂੰ ਨਮਨ ਕੀਤਾ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ “ਸ੍ਰੀ ਹਰਿਮੰਦਰ ਸਾਹਿਬ ਸਦੀਆਂ ਤੋਂ ਪਿਆਰ, ਮਨੁੱਖਤਾ, ਦਇਆ ਅਤੇ ਭਾਈਚਾਰੇ ਦਾ ਸੁਨੇਹਾ ਦਿੰਦਾ ਆ ਰਿਹਾ ਹੈ।”

ਆਪਣੀ ਫੇਰੀ ਦੌਰਾਨ ਉਪ ਰਾਸ਼ਟਰਪਤੀ ਨੇ ਹਰਿਮੰਦਰ ਸਾਹਿਬ ਵਿਖੇ ਲੰਗਰ ਛਕਿਆ ਅਤੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੇਵਾ ਕੀਤੀ।

ਇਸ ਤੋਂ ਬਾਅਦ ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਵਿਖੇ ਜਾ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਨੂੰ ਰਾਸ਼ਟਰੀ ਮਹੱਤਵ ਦੀ ਯਾਦਗਾਰ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਸ਼ਹੀਦਾਂ ਦੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੇ ਅਸੀਂ ਸਦਾ ਲਈ ਰਿਣੀ ਹਾਂ। ਧਨਖੜ ਨੇ ਇਹ ਵੀ ਟਿੱਪਣੀ ਕੀਤੀ ਕਿ ਸ਼ਹੀਦਾਂ ਨੂੰ ਸਭ ਤੋਂ ਵਧੀਆ ਸ਼ਰਧਾਂਜਲੀ “ਇੱਕ ਖੁਸ਼ਹਾਲ, ਸਮਾਵੇਸ਼ੀ ਅਤੇ ਆਤਮਨਿਰਭਰ ਭਾਰਤ ਦਾ ਨਿਰਮਾਣ ਕਰਨਾ ਹੈ, ਜਿਸਦੀ ਉਨ੍ਹਾਂ ਨੇ ਕਦੇ ਕਲਪਨਾ ਕੀਤੀ ਸੀ।”

Hon'ble Vice President, Shri Jagdeep Dhankhar & Dr Sudesh Dhankhar paying homage to the martyrs of Jallianwala Bagh massacre at Jallianwala Bagh Smarak in Amritsar today. #JallianwalaBagh pic.twitter.com/JTZQZuyBzO
— Vice President of India (@VPSecretariat) October 26, 2022

ਬਾਅਦ ਵਿੱਚ ਉਪ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਸ਼੍ਰੀ ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮ ਤੀਰਥ ਦੇ ਦਰਸ਼ਨ ਕੀਤੇ ਅਤੇ ਪੂਜਾ ਅਰਚਨਾ ਕੀਤੀ।

ਇਸ ਦੌਰੇ ਦੌਰਾਨ ਉਪ ਰਾਸ਼ਟਰਪਤੀ ਦੇ ਨਾਲ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਰਾਜ ਦੇ ਹੋਰ ਸੀਨੀਅਰ ਅਧਿਕਾਰੀ ਵੀ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..