December 22, 2024

Chandigarh Headline

True-stories

ਸਮਾਜਿਕ ਸੁਰੱਖਿਆ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਸੀ.ਡੀ.ਪੀ.ਓ ਵਜੋਂ ਤਰੱਕੀ

1 min read

ਚੰਡੀਗੜ੍ਹ, 17 ਦਸੰਬਰ, 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਣਾਇਆ ਗਿਆ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀਆਂ ਪੈਨਸ਼ਨ ਸਬੰਧੀ ਸਮੇਂ ਸਿਰ ਮੁਸ਼ਕਿਲਾਂ ਹੱਲ ਕਰਨ ਲਈ ਅਤੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।

ਇਸ ਮੌਕੇ ਪਦਉਨਤ ਸੀ.ਡੀ.ਪੀ.ਓ.ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਅਧਿਕਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਸੀ.ਡੀ.ਪੀ.ਓ. ਵਿੱਚ ਦੋ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਧਿਕਾਰੀ ਵੀ ਸ਼ਾਮਲ ਹਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..