December 22, 2024

Chandigarh Headline

True-stories

ਆਸ਼ਿਕਾ ਜੈਨ ਨੇ ਡੀ.ਸੀ. ਐਸ.ਏ.ਐਸ. ਨਗਰ ਵਜੋਂ ਸੰਭਾਲਿਆ ਅਹੁੱਦਾ

ਐਸ.ਏ.ਐਸ. ਨਗਰ, 16 ਜਨਵਰੀ, 2023: ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਅਹਿਦ ਲੈਂਦਿਆਂ ਅੱਜ ਆਸ਼ਿਕਾ ਜੈਨ ਆਈ.ਏ.ਐਸ. ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਵੱਜੋਂ ਅਹੁਦਾ ਸੰਭਾਲ ਲਿਆ ਹੈ। ਆਸ਼ਿਕਾ ਜੈਨ 2015 ਬੈਚ ਦੇ ਅਧਿਕਾਰੀ ਹਨ ਅਤੇ ਪਹਿਲਾਂ 2020 ਵਿੱਚ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਜਿਲ੍ਹੇ ਦੇ ਡੀ.ਸੀ ਵੱਜੋਂ ਅਹੁੱਦਾ ਸੰਭਾਲਣ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਜ਼ਿਲ੍ਹੇ ਦੇ ਚੋਹਪੱਖੀ ਵਿਕਾਸ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ ਅਤੇ ਨਸ਼ਿਆਂ ਵਿਰੁੱਧ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਇਸ ਗੱਲ ਤੇ ਜੋਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਤਰ੍ਹਾਂ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
 

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਲੋਕਪੱਖੀ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਹੋਰ ਵੱਡੇ ਪ੍ਰੋਜੈਕਟ ਲਿਆ ਮੋਹਾਲੀ ਨੂੰ ਵਰਲਡ ਕਲਾਸ ਸਿਟੀ ਬਣਾਉਣ ਦਾ ਸਪਨਾ ਪੂਰਾ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖਿਆ , ਮੈਡੀਕਲ ਦੇ ਖੇਤਰ ਵਿੱਚ ਹੋਰ ਲੋੜੀਂਦੇ ਕੰਮ ਕੀਤੇ ਜਾਣਗੇ ਤਾਂ ਜ਼ਿਲ੍ਹੇ ਨੂੰ ਸਿੱਖਿਆ ਅਤੇ ਹੈਲਥ ਪੱਖੋਂ ਮੋਹਰੀ ਜ਼ਿਲ੍ਹਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਦਿੱਕਤ ਤੋਂ ਆਮ ਲੋਕਾਂ ਨੂੰ ਸਾਰੀਆਂ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣਗੀਆਂ ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..