ਜ਼ੀਰਕਪੁਰ ਤੋਂ ਆਪ ਆਗੂ ਕਮਲਜੀਤ ਸਿੰਘ ਸੈਣੀ ਨੇ ਮੁਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
1 min readਜ਼ੀਰਕਪੁਰ, 28 ਮਾਰਚ, 2033: ਜ਼ੀਰਕਪੁਰ ਤੋਂ ਆਪ ਆਗੂ ਕਮਲਜੀਤ ਸਿੰਘ ਸੈਣੀ ਨੇ ਮੁੱਖ ਮੰਤਰੀ ਭਗਵੰਤ ਮਾਨ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ ਓਥੇ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਸਰਕਾਰ, ਕਿਸਾਨਾਂ ਅਤੇ ਮਜ਼ਦੂਰਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ I ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ, ਗਿਰਦਾਵਰੀ ਕਰਕੇ ਪੈਸੇ ਕਿਸਾਨਾਂ ਦੇ ਖਾਤਿਆਂ ‘ਚ ਬਹੁਤ ਜਲਦ ਪਾ ਦਿੱਤੇ ਜਾਣਗੇ I ਮੁਖਮੰਤਰੀ ਭਗਵੰਤ ਮਾਨ ਨੇ ਫ਼ਸਲਾਂ ਦੇ ਖ਼ਰਾਬੇ ਲਈ ਪਟਵਾਰੀਆਂ ਨੂੰ ਸਖ਼ਤ ਹੁਕਮ ਦਿੱਤੇ ਨੇ ਕਿ ਫ਼ਸਲਾਂ ਦੀਆਂ ਗਿਰਦਾਵਰੀਆਂ ਖੇਤਾਂ ‘ਚ ਜਾ ਕੇ ਕਰਨੀਆਂ ਨੇ, ਨਾ ਕਿ ਕਿਸੇ ਰਸੂਖ਼ਦਾਰ ਵਿਅਕਤੀ ਦੇ ਘਰੇਂ ਬੈਠ ਕੇ।
ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਨੂੰ ਕੋਈ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜੋ ਲੋਕਾਂ ਦੀ ਰਗ-ਰਗ ਤੋਂ ਵਾਕਿਫ਼ ਹੈ ਅਤੇ ਲੋਕਾਂ ਦੇ ਦੁੱਖ ਸੁੱਖ ਨੂੰ ਸਮਝਦਾ ਹੈ l