ਸੁਸ਼ੀਲ ਰਿੰਕੂ ਨੂੰ ਜਿਤਾਉਣ ਲਈ ਆਮ ਆਦਮੀ ਪਾਰਟੀ ਦੀ ਟੀਮ ਵਲੋਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਕਰਵਾਇਆ ਜਾ ਰਿਹਾ ਜਾਣੂ
1 min readਜਲੰਧਰ, 1 ਮਈ, 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਪ੍ਰਚਾਰ ਕਰਨ ਦੇ ਲਈ ਪਿਛਲੇ ਕਈ ਦਿਨਾਂ ਤੋਂ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੈਅਰਮੈਨ ਡਾ. ਸੰਨੀ ਆਹਲੂਵਾਲੀਆ ਦੀ ਅਗਵਾਈ ਵਿੱਚ ਉਨ੍ਹਾਂ ਦੀ ਪੂਰੀ ਟੀਮ ਵਲੋਂ ਜਲੰਧਰ ਵਿੱਚ ਡੇਰੇ ਲਾਏ ਹੋਏ ।
ਡਾ. ਆਹਲੂਵਾਲੀਆ ਦੀ ਟੀਮ ਵਿੱਚ ਆਮ ਆਦਮੀ ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ, ਜ਼ੀਰਕਪੁਰ ਤੋਂ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਸੈਣੀ, ਮੋਹਾਲੀ ਤੋਂ ਪਾਰਟੀ ਦੇ ਸੀਨੀਅਰ ਆਗੂ ਅਮਿਤ ਜੈਨ, ਗੁਰਪ੍ਰੀਤ ਸਿੰਘ ਟੋਨੀ ਰੁੜਕਾ, ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਮਲਕੀਤ ਸਿੰਘ, ਯੂਥ ਪ੍ਰਧਾਨ ਜ਼ੀਰਕਪੁਰ, ਪ੍ਰੇਮ, ਬਲਵਿੰਦਰ ਵਲੋਂ ਪਿਛਲੇ ਕਈ ਦਿਨਾਂ ਤੋਂ ਜਲੰਧਰ ਵਿੱਚ ਭਗਵੰਤ ਮਾਨ ਸਰਕਾਰ ਵਲੋਂ ਇੱਕ ਸਾਲ ਵਿੱਚ ਕੀਤੇ ਗਏ ਕੰਮਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ । ਟੀਮ ਵਲੋਂ ਹਰ ਰੋਜ਼ ਵੱਖ ਵੱਖ ਤਰੀਕਿਆਂ ਨਾਲ ਲੋਕਾਂ ਨੂੰ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਮਿਹਨਤੀ ਅਤੇ ਸੱਚੇ ਸਿਪਾਹੀ ਮੋਹਾਲੀ ਤੋਂ ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਟੋਨੀ ਰੁੜਕਾ ਵਲੋਂ ਪੂਰੀ ਟੀਮ ਦੇ ਨਾਲ ਹਰ ਰੋਜ਼ ਪ੍ਰੋਜੈਕਟਰ ਲਗਾ ਕੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਤੇ ਕਿਹਾ ਕਿ ਲੋਕ ਅਰਵਿੰਦ ਕੇਜਰੀਵਾਲ ਦੇ ਵਿਜ਼ਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹਨ। ਲੋਕਾਂ ਦਾ ‘ਆਪ’ ਪ੍ਰਤੀ ਉਤਸ਼ਾਹ ਸਾਫ਼ ਦੱਸਦਾ ਹੈ ਕਿ ਲੋਕ ਵੱਡੇ ਫ਼ਰਕ ਨਾਲ਼ ‘ਆਪ’ ਉਮੀਦਵਾਰ ਨੂੰ ਜਿਤਾਉਣਗੇ।
ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਦੇ ਲੋਕ ਮਾਨ ਸਰਕਾਰ ਦੇ ਇੱਕ-ਇੱਕ ਕੰਮ ਤੋਂ ਪ੍ਰਭਾਵਿਤ ਨੇ, ਜਲੰਧਰ ਚੋਣਾਂ ਦਾ ਨਤੀਜਾ ਵੀ ਵਿਧਾਨ ਸਭਾ ਚੋਣਾਂ ਵਾਂਗ ‘ਆਪ’ ਦੇ ਹੱਕ ‘ਚ ਇੱਕਤਰਫ਼ਾ ਹੋਵੇਗਾ।