ਘੱਟ ਗਿਣਤੀ ਭਾਈਚਾਰੇ ਦੇ 300 ਪਰਿਵਾਰਾਂ ਨੇ ਕੀਤਾ ‘ਆਪ’ ਦਾ ਸਮਰਥਨ
1 min readਜਲੰਧਰ, 2 ਮਈ, 2023: ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਸੋਮਵਾਰ ਨੂੰ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਈਸਾਈ ਭਾਈਚਾਰੇ ਦੇ ਪਤਵੰਤਿਆਂ ਨਾਲ ਮੀਟਿੰਗ ਕੀਤੀ। ਜਲੰਧਰ ਛਾਉਣੀ ਦੇ ਇੱਕ ਚਰਚ ਵਿੱਚ ਹੋਈ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ 300 ਤੋਂ ਵੱਧ ਪਰਿਵਾਰਾਂ ਨੇ ਗੱਲਬਾਤ ਦੌਰਾਨ ਭਰੋਸਾ ਦਿੱਤਾ ਕਿ ਉਹ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਭਾਰੀ ਵੋਟਾਂ ਨਾਲ ਜਿਤਾਉਣਗੇ।
ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਜਲੰਧਰ ਮਾਲ ਰੋਡ ਵਿਖੇ ਸਥਿਤ ਸੇਂਟ ਲਿਊਕ ਚਰਚ ਦਾ ਦੌਰਾ ਕੀਤਾ। ਜਿੱਥੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਘੱਟ ਗਿਣਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਬਿਸ਼ਪ ਸੁਨੀਲ ਕੁਮਾਰ, ਜਾਰਜ ਸੋਨੀ, ਪਾਸਟਰ ਰਜਿੰਦਰ ਕੁਮਾਰ ਆਦਿ ਹਾਜ਼ਰ ਸਨ। ਹਾਜ਼ਰ ਸਮੂਹ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ਵੱਡੇ ਫ਼ਰਕ ਨਾਲ ਜਿਤਾਉਣ ਦਾ ਭਰੋਸਾ ਦਿੱਤਾ।
ਅੰਮ੍ਰਿਤਪਾਲ ਨੇ ਕਿਹਾ ਕਿ ਪੰਜਾਬ ਵਿੱਚ ਮਾਨ ਸਰਕਾਰ ਨੇ ਕਈ ਮਹੱਤਵਪੂਰਨ ਫ਼ੈਸਲੇ ਲਏ ਹਨ। ਇਸ ਵਿਚ ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ ‘ਤੇ ਸ਼ਿਕੰਜਾ ਕੱਸਣ ਸਮੇਤ ਕਈ ਅਹਿਮ ਕਦਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੋਰ ਵੀ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਜਾਵੇਗਾ ਜਿਸ ਵਿੱਚ ਸਾਰੇ ਵਰਗਾਂ ਖਾਸ ਕਰਕੇ ਘੱਟ ਗਿਣਤੀ ਵਰਗਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਨੇ ਵਾਰਡ ਨੰਬਰ 75 ਅਧੀਨ ਪੈਂਦੇ ਸਨਸਿਟੀ ਇਲਾਕੇ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਇਆ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਵਾਰਡ ਨੰਬਰ 33 ਦੇ ਭਾਰਗਵ ਕੈਂਪ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਉਨ੍ਹਾਂ ਵਾਰਡ ਨੰ: 73 ਅਤੇ ਵਾਰਡ ਨੰ: 44 ਵਿੱਚ ਘਰ-ਘਰ ਪ੍ਰਚਾਰ ਕੀਤਾ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਨੀਤੀਆਂ ਬਾਰੇ ਦੱਸਿਆ।
ਇਸ ਤੋਂ ਇਲਾਵਾ ਹੋਰ ਵੀ ਕਈ ਖੇਤਰਾਂ ਵਿੱਚ ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਵਾਰਡ ਨੰ: 43 ਦੇ ਵੋਟਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਬਾਅਦ ਵਿੱਚ ਉਨ੍ਹਾਂ ਨੇ ਦਿਓਲ ਨਗਰ ਇਲਾਕੇ ਵਿਖੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਦੱਸਿਆ ਕਿ ਹਰ ਜਗ੍ਹਾ ਲੋਕ ਪਾਰਟੀ ਉਮੀਦਵਾਰ ਸ਼ੁਸ਼ੀਲ ਰਿੰਕੂ ਨੂੰ ਜਿਤਾਉਣ ਲਈ ਹਰ ਕੋਈ ਆਪ-ਮੁਹਾਰੇ ਚੋਣ ਪ੍ਰਚਾਰ ਕਰ ਰਿਹਾ ਹੈ ਅਤੇ ਲੋਕਾਂ ਨੂੰ ਪਾਰਟੀ ਵੱਲੋਂ ਸਿਰਫ਼ 1 ਸਾਲ ਦੇ ਕਾਰਜਕਾਲ ‘ਚ ਕੀਤੀਆਂ ਪ੍ਰਾਪਤੀਆਂ ਬਾਰੇ ਦੱਸ ਰਿਹਾ ਹੈ।