ਕਮਲਜੀਤ ਸਿੰਘ ਸੈਣੀ ਨੇ ਆਪਣੀ ਟੀਮ ਦੇ ਨਾਲ ਸੁਸ਼ੀਲ ਰਿੰਕੂ ਲਈ ਘਰ ਘਰ ਜਾ ਕੇ ਮੰਗੀਆਂ ਵੋਟਾਂ
1 min read
ਜਲੰਧਰ, 4 ਮਈ, 2023: ਅੱਜ ਹਲਕਾ ਜਲੰਧਰ ਦੇ ਵੱਖ ਵੱਖ ਵਾਰਡਾਂ ਵਿੱਚ ਜ਼ੀਰਕਪੁਰ, ਹਲਕਾ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਸੈਣੀ ਨੇ ਆਪਣੀ ਟੀਮ ਦੇ ਨਾਲ ਸੁਸ਼ੀਲ ਰਿੰਕੂ ਜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।
ਕਮਲਜੀਤ ਸਿੰਘ ਸੈਣੀ ਨੇ ਇਸ ਮੌਕੇ ਤੇ ਕਿਹਾ ਕਿ ਲੋਕਾਂ ਦੇ ਮਿਲ ਰਹੇ ਭਾਰੀ ਸਮੱਰਥਨ ਤੋਂ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬਹੁਤ ਖੁਸ਼ ਹਨ ਅਤੇ ਜ਼ਿਮਨੀ ਚੋਣਾਂ ਵਿੱਚ ਸੁਸ਼ੀਲ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣਗੇ।
ਕਮਲਜੀਤ ਸੈਣੀ ਅਤੇ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਜਲੰਧਰ ਲੋਕਸਭਾ ਜ਼ਿਮਨੀ ਚੋਣਾਂ ਵਿੱਚ ਪਾਰਟੀ ਵੱਲੋਂ ਦਿੱਤੀ ਜੁੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਪੂਰੀ ਸ਼ਿੱਦਤ ਨਾਲ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਮਲਕੀਤ ਸਿੰਘ ਸੈਣੀ, ਯੂਥ ਪ੍ਰਧਾਨ ਅਮਰਿੰਦਰ ਰਾਜਾ, ਹਰਪ੍ਰੀਤ ਸਿੰਘਪੁਰਾ ਜਸਵਿੰਦਰ ਸਿੰਘ ਨਾਭਾ, ਗੁਰਪ੍ਰੀਤ ਲਾਡੀ ਦਿਆਲਪੁਰਾ, ਗੁਰਵਿੰਦਰ ਜੋਨੀ, ਕਮਲ ਸ਼ਰਮਾ,ਪ੍ਰੇਮ ਸਿੰਘ ਛੱਤ ਆਦਿ ਹਾਜ਼ਰ ਸਨ l