ਮੁੱਖ ਮੰਤਰੀ ਚੰਨੀ ਖਿਲਾਫ FIR ਦਰਜ
ਚੰਡੀਗੜ੍ਹ, 17 ਫਰਵਰੀ, 2022: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਿਹਾਰ ਤੇ ਯੂਪੀ ਦੇ ਲੋਕਾਂ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਲਗਾਤਾਰ ਉਨ੍ਹਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਸ ਬਿਆਨ ਨੂੰ ਲੈ ਕੇ ਹੁਣ ਚਰਨਜੀਤ ਸਿੰਘ ਚੰਨੀ ਖਿਲਾਫ ਬਿਹਾਰ ਦੇ ਮੁਜਫਫਰਪੁਰ ਦੀ ਅਦਾਲਤ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸੋਸ਼ਲ ਵਰਕਰ ਤਮਨਾ ਹਾਸ਼ਮੀ ਨੇ ਦਰਜ ਕਰਵਾਇਆ ਹੈ। ਪਟੀਸ਼ਨ ਕਰਤਾ ਨੇ ਦੋਸ਼ ਲਗਾਇਆ ਹੈ ਕਿ ਚੰਨੀ ਨੇ ਬਿਹਾਰ ਅਤੇ ਉਤਰ ਪ੍ਰਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਮਕਾਇਆ, ਅਪਮਾਨਤ ਕੀਤਾ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਖਿਲਾਫ ਵੱਖ ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।