ਐਕਸਪਰਟ ਕਰੀਅਰ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ
1 min readਐਸ.ਏ.ਐਸ ਨਗਰ, 03 ਜੁਲਾਈ, 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪਰਮਦੀਪ ਸਿੰਘ ਪੀ.ਸੀ.ਐਸ. ਵੱਲੋਂ ਨਿਯਮਾਂ ਦੀ ਉਲੰਘਣਾ ਸਬੰਧੀ ਐਕਸਪਰਟ ਕਰੀਅਰ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਕਸਪਰਟ ਕਰੀਅਰ ਕੰਸਲਟੈਂਸੀ ਐਸ.ਸੀ.ਓ ਨੰ.112, ਦੂਜੀ ਮੰਜ਼ਿਲ, ਫੇਜ਼-11, ਐਸ.ਏ.ਐਸ ਨਗਰ ਦੇ ਪ੍ਰੋਪਰਾਈਟਰ ਕੁਲਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਤੇ ਡਾਕਖਾਨਾ ਮੁਰਾਦਵਾਲਾ ਦਲ ਸਿੰਘ, ਤਹਿਸੀਲ ਵਾ ਜ਼ਿਲ੍ਹਾ ਫਾਜ਼ਿਲਕਾ, ਹਾਲ ਵਾਸੀ ਮਕਾਨ ਨੰ: ਸੀ-2001, ਸਿਟੀ ਅਪਾਰਟਮੈਂਟਸ, ਸੈਕਟਰ-78, ਸੋਹਾਣਾ, ਤਹਿਸੀਲ ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ ਹਨ ਅਤੇ ਪ੍ਰੋਪਰਾਈਟਰ ਦੀ ਮੰਗ ਅਨੁਸਾਰ ਇਸ ਫਰਮ ਦਾ ਦਫਤਰੀ ਪਤਾ ਐਸ.ਸੀ.ਓ. ਨੰ: 665, ਤੀਜੀ ਮੰਜਿਲ, ਸੈਕਟਰ 70, ਮੋਹਾਲੀ ਦੇ ਪਤੇ ‘ਤੇ ਤਬਦੀਲ ਕਰ ਦਿੱਤਾ ਗਿਆ ਸੀ।
ਉਕਤ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 27 ਦਸੰਬਰ 2022 ਤੱਕ ਸੀ। ਲਾਇਸੰਸ ਦੀ ਮਿਆਦ ਖ਼ਤਮ ਹੋਣ ਉਪਰੰਤ ਲਾਇਸੰਸ ਧਾਰਕ ਵੱਲੋਂ ਨੋਟਿਸ ਤਮੀਲ ਹੋਣ ਦੇ ਬਾਵਜੂਦ ਅਤੇ ਕਾਫ਼ੀ ਸਮਾਂ ਬੀਤ ਜਾਣ ਉਪਰੰਤ ਵੀ ਲਾਇਸੰਸ ਨੂੰ ਬਹਾਲ ਕਰਾਉਣ ਬਾਬਤ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਪਰਮਦੀਪ ਸਿੰਘ ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ ਫਰਮ ਦਾ ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।