ਡਾ. ਐਸੱ.ਐਸੱ. ਆਹਲੂਵਾਲੀਆ ਨੇ ‘ਵੰਲਟੀਅਰ ਮੀਟਿੰਗ ਮੁਹਿੰਮ’ ਦੇ ਤਹਿਤ ਲਏ ਸੁਝਾਅ
ਮਾਜਰੀ, 11 ਸਤੰਬਰ, 2023: ਅੱਜ ਇੱਥੇ ਵਿਧਾਨ ਸਭਾ ਹਲਕਾ ਖਰੜ ਦੇ ਬਲਾਕ ਮਾਜਰੀ ਵਿੱਚ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ‘ਵੰਲਟੀਅਰ ਮੀਟਿੰਗ ਮੁਹਿੰਮ’ ਦੇ ਤਹਿਤ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰ ਦੇ ਨਾਲ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸੱ.ਐਸੱ. ਆਹਲੂਵਾਲੀਆ ਦੇ ਵਲੋਂ ਕੀਤੀ ਗਈ। ਡਾ. ਆਹਲੂਵਾਲੀਆ ਨੂੰ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਲਈ ਕੋਆਰਡੀਨੇਟਰ ਲਗਾਇਆ ਗਿਆ ਸੀ। ਇਸ ਮੌਕੇ ਖਰੜ ਤੋਂ ਵਿਧਾਇਕ ਅਤੇ ਕੈਬੀਨਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ, ਜਿਲ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਪ੍ਰਭਜੋਤ ਕੌਰ, ਜਿਲ੍ਹਾ ਸਕੱਤਰ ਸੁਭਾਸ ਸ਼ਰਮਾਂ, ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ, ਮਾਰਕਿਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਰਾਣਾ, ਬਲਾਕ ਪ੍ਰਧਾਨ ਰਵੀ ਰਾਣਾ ਅਤੇ ਜੱਗੀ ਕਾਦੀ ਮਾਜਰਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਉਤੇ ਡਾ. ਐਸੱ.ਐਸੱ. ਆਹਲੂਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੋਂ ‘ਵੰਲਟੀਅਰ ਮੀਟਿੰਗ ਮੁਹਿੰਮ’ ਦੇ ਤਹਿਤ ਹਰੇਕ ਪਿੰਡ ਅਤੇ ਵਾਰਡ ਦੇ ਵਿੱਚ ਜਾ ਕੇ ਵਲੰਟੀਅਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸਦੇ ਵਿੱਚ ਪਾਰਟੀ ਦੇ ਵਲੰਟੀਅਰਾਂ ਦੇ ਕੋਲੋਂ ਪੰਜਾਬ ਵਿੱਚ ਅਗਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਲਈ ਸੁਝਾਅ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਕੋ–ਇੱਕ ਪਾਰਟੀ ਹੈ ਜੋ ਕਿਸੇ ਵੀ ਚੋਣਾਂ ਦੇ ਲਈ ਆਪਣੀ ਮਰਜ਼ੀ ਦੇ ਨਾਲ ਉਮੀਦਵਾਰਾਂ ਦਾ ਐਲਾਨ ਨਹੀਂ ਕਰਦੀ ਹੈ। ਪਾਰਟੀ ਵਲੋਂ ਹਰੇਕ ਵਲੰਟੀਅਰ ਕੋਲੋਂ ਸੁਝਾਅ ਲਏ ਜਾਂਦੇ ਹਨ, ਉਨ੍ਹਾਂ ਦੇ ਸੁਝਾਵਾਂ ਨੁੂੰ ਧਿਆਨ ਵਿੱਚ ਰੱਖ ਕੇ ਹੀ ਉਮੀਦਵਾਰਾਂ ਦੀ ਚੋਣ ਕੀਤੀ ਜਾਂਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਸਾਰੀਆਂ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਨਾਲ ਤਿਆਰ ਹੈ, ਚਾਹੇ ਬਲਾਕ ਸੰਮਤੀ, ਜਿਲ੍ਹਾ ਪ੍ਰੀਸ਼ਦ, ਨਗਰ ਨਿਗਮ ਜਾਂ 2024 ਦੇ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣ। ਉਨ੍ਹਾਂ ਕਿਹਾ ਕਿ ਆਪ ਪਾਰਟੀ ਨੇ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜੋ ਪ੍ਰਦਰਸ਼ਨ ਕੀਤਾ ਹੈ, ਹੁਣ ਆਉਣ ਵਾਲੀਆਂ ਚੋਣਾਂ ਦੇ ਵਿੱਚ ਪਾਰਟੀ ਉਸ ਤੋਂ ਵੀ ਕਈਂ ਗੁਣਾ ਵਧੀਆ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪਿਛਲੇ ਡੇਢ ਸਾਲ ਦੇ ਵਿੱਚ ਉਹ ਕੰਮ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ 70 ਸਾਲਾਂ ਦੇ ਰਾਜ ਦੇ ਵਿੱਚ ਨਹੀਂ ਕਰ ਪਾਈਆਂ ਹਨ।
ਡਾ. ਆਹਲੂਵਾਲੀਆ ਨੇ ਅੱਗੇ ਕਿਹਾ ਕਿ ਪਾਰਟੀ ਵਲੋਂ ਆਉਣ ਵਾਲੇ ਦਿਨਾਂ ਵਿੱਚ ਸੰਗਠਨ ਨੂੰ ਹੋਰ ਜਿਆਦਾ ਮਜ਼ਬੂਤ ਕਰਨ ਦੇ ਲਈ ਇਸਦਾ ਵਿਸਤਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਪਾਰਟੀ ਵਲੋਂ ਜਮੀਨੀ ਪੱਧਰ ਤੇ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮੈਰਿਟ ਦੇ ਅਧਾਰ ਤੇ ਅਹੁਦੇ ਦਿੱਤੇ ਜਾਣਗੇ। ਆਮ ਆਦਮੀ ਪਾਰਟੀ ਛੋਟੇ ਤੋਂ ਛੋਟੇ ਵਲੰਟੀਅਰ ਨੂੰ ਪੂਰਾ ਮਾਣ ਤੇ ਸਤਿਕਾਰ ਦਿੰਦੀ ਹੈ।