November 22, 2024

Chandigarh Headline

True-stories

ਡਾ. ਐਸ.ਐਸ. ਆਹਲੂਵਾਲੀਆ ਨੇ ਕਪੂਰਥਲਾ ਵਿੱਚ ਸੈਰ–ਸਪਾਟੇ ਨੂੰ ਹੋਰ ਉਤਸ਼ਾਹਿਤ ਕਰਨ ਦੇ ਲਈ ਕੀਤਾ ਦੌਰਾ

1 min read

ਕਪੂਰਥਲਾ, 23 ਸਤੰਬਰ, 2023: ਪੰਜਾਬ ਵਿੱਚ ਸੈਰ–ਸਪਾਟੇ ਨੂੰ ਹੋਰ ਜ਼ਿਆਦਾ ਉਤਸ਼ਾਹਿਤ ਕਰਨ ਦੇ ਲਈ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਨੇ ਡਾ. ਐਸ.ਐਸ. ਆਹਲੂਵਾਲੀਆ ਨੇ ਕਪੂਰਥਲਾ ਦੇ ਵੱਖ–ਵੱਖ ਸਥਾਨਾਂ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਲਲਿਤ ਸਕਲਾਨੀ, ਸੂਬਾ ਜੁਆਇੰਟ ਸਕੱਤਰ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਅਤੇ ਐਸਸੀ ਵਿੰਗ ਤੋਂ ਹਲਕਾ ਕੁਆਰਡੀਨੇਟਰ ਅਨਮੋਲ ਕੁਮਾਰ ਹਾਜ਼ਰ ਸਨ।

ਇਸ ਮੌਕੇ ਉਤੇ ਡਾ. ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ 11 ਤੋਂ 13 ਸਤੰਬਰ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਵਲੋਂ ਮੋਹਾਲੀ ਦੇ ਵਿੱਚ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਕਰਵਾਇਆ ਗਿਆ ਸੀ। ਇਸ ਸਮਿਟ ਨੁੂੰ ਕਰਵਾਉਣ ਦਾ ਮੁੱਖ ਮਕਸਦ ਪੰਜਾਬ ਵਿੱਚ ਆਉਣ ਵਾਲੇ ਸੈਲਾਨੀਆਂ ਤੇ ਸਥਾਨਕ ਲੋਕਾਂ ਲਈ ਵੱਖ-ਵੱਖ ਮੌਕੇ ਪੈਦਾ ਕਰਕੇ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਲੋਂ ਅੱਜ ਸੈਨਿਕ ਸਕੂਲ ਕਪੂਰਥਲਾ, ਸ਼ਾਲੀਮਾਰ ਬਾਗ, ਜਗਜੀਤ ਕਲੱਬ, ਦਰਬਾਲ ਹਾਲ (ਪੁਰਾਣੀ ਕਚਿਹਰੀ), ਮੌਰਿਸ਼ ਮਸਜਿਦ, ਸਟੇਟ ਗੁਰਦੁਆਰਾ ਸਾਹਿਬ, ਪੰਜ ਮੰਦਰ ਅਤੇ ਗੋਲ ਕੋਠੀ ਵਿੱਚ ਜਾ ਕੇ ਉਨ੍ਹਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ, ਕਿ ਉਨ੍ਹਾਂ ਦੇ ਵਿੱਚ ਹੋਰ ਕੀ ਸੁਧਾਰ ਕੀਤਾ ਜਾ ਸਕਦਾ ਹੈ।

ਡਾ. ਆਹਲੂਵਾਲੀਆ ਨੇ ਕਿਹਾ ਕਿ ਕਪੂਰਥਲਾ ਸ਼ਹਿਰ ਵਿੱਚ ਸੈਰ ਸਪਾਟੇ ਨੂੰ ਹੋਰ ਜ਼ਿਆਦਾ ਪ੍ਰਫੁੱਲਿਤ ਕਰਨ ਦੇ ਲਈ ਬਹੁਤ ਜ਼ਿਆਦਾ ਸੰਭਾਵਨਾਵਾਂ ਹਨ, ਅਗਲੇ ਕੁੱਝ ਦਿਨਾਂ ਦੇ ਵਿੱਚ ਉਹ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕਪੂਰਥਲਾ ਸ਼ਹਿਰ ਦੇ ਸੈਰ–ਸਪਾਟੇ ਵਾਲੇ ਸਥਾਨਾਂ ਸਬੰਧੀ ਵਿਚਾਰ–ਚਰਚਾ ਕਰਨਗੇ। ਜਿਹੜੇ ਵੀ ਕੰਮ ਕਰਨ ਵਾਲੇ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ, ਰੀਤੀ-ਰਿਵਾਜ਼ ਅਤੇ ਵੱਖ ਵੱਖ ਲੋਕ ਕਲਾਵਾਂ ਪੰਜਾਬ ਨੂੰ ਸੈਰ-ਸਪਾਟੇ ਦੇ ਤਰਜੀਹੀ ਸਥਾਨ ਵਜੋਂ ਦਰਸਾਉਂਦੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਖ-ਵੱਖ ਪਹਿਲਕਦਮੀਆਂ ਰਾਂਹੀ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੈ।

ਉਨਾਂ ਅੱਗੇ ਕਿਹਾ ਕਿ ਕਪੂਰਥਲਾ ਸ਼ਹਿਰ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ, ਰੂਪਨਗਰ, ਲੁਧਿਆਣਾ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਪਹਿਲਾਂ ਹੀ ਵਿਦੇਸ਼ੀ ਸੈਲਾਨੀਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ। ਸੈਰ ਸਪਾਟਾ ਵਿਭਾਗ ਵੱਲੋਂ ਪੰਜਾਬ ਨੂੰ ਭਾਰਤੀ ਸੈਰ-ਸਪਾਟੇ ਦੇ ਖੇਤਰ ਵਿੱਚ ਮੋਹਰੀ ਸੂਬਾ ਬਨਾਉਣ ਦੇ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦਾ ਅਹੁਦਾ ਸੰਭਾਲਣ ਤੋਂ ਪਹਿਲੇ ਦਿਨ ਤੋਂ ਹੀ ਸੁਪਨਾ ਸੀ ਕਿ ਉਹ ਜੀਵੰਤ ਅਤੇ ਖੁਸ਼ਹਾਲ ਪੰਜਾਬ ਦੇ ਲੁਕਵੇਂ ਪਹਿਲੂਆਂ ਨੂੰ ਲੋਕਾਂ ਸਾਹਮਣੇ ਦਿਖਾਉਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੀ ਹੈ ਅਤੇ ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਕਿਸੇ ਵੀ ਸੂਬਾ ਸਰਕਾਰਾਂ ਨੇ ਇਸ ਵੱਲ ਕੋਈ ਕੰਮ ਨਹੀਂ ਕੀਤਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..