ਪਟਿਆਲਾ ਰੈਲੀ ਨੇ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਲਾਈ ਪੱਕੀ ਮੋਹਰ: ਡਾ. ਐਸ.ਐਸ. ਆਹਲੂਵਾਲੀਆ
1 min readਮੋਹਾਲੀ, 3 ਅਕਤੂਬਰ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਪਟਿਆਲਾ ਵਿਖੇ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਨੇ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਪੱਕੀ ਮੋਹਰ ਲਗਾ ਦਿੱਤੀ ਹੈ, ਇਸ ਗੱਲ ਦਾ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਕੀਤਾ। ਦੱਸ ਦਈਏ ਕਿ ਡਾ. ਆਹਲੂਵਾਲੀਆ ਪਿਛਲੇ 5 ਦਿਨਾਂ ਤੋਂ ਪਟਿਆਲਾ ਵਿਖੇ ਰੈਲੀ ਦੇ ਸਾਰੇ ਪ੍ਰਬੰਧਾਂ ਦੀ ਜਿੰਮੇਵਾਰੀ ਨਿਭਾ ਰਹੇ ਸਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਬਣਨ ਦੇ ਪਹਿਲਾਂ ਦਿਨ ਤੋਂ ਹੀ ਪੰਜਾਬੀਆਂ ਦੀ ਭਲਾਈ ਦੇ ਲਈ ਕੰਮ ਕਰਨ ਤੇ ਲੱਗੇ ਹੋਏ ਹਨ। ਪਿਛਲੇ ਡੇਢ ਸਾਲ ਦੇ ਵਿੱਚ ਪੰਜਾਬ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਦੇ ਵਿੱਚ ਲੱਖਾਂ ਪੰਜਾਬੀਆਂ ਨੇ ਮੁਫ਼ਤ ਇਲਾਜ ਕਰਵਾਇਆ ਹੈ। ਇਸਦੇ ਨਾਲ ਪੰਜਾਬੀਆਂ ਦੀ ਖੱਜਲ–ਖੁਆਰੀ ਤਾਂ ਘੱਟ ਹੋਈ ਹੀ ਹੈ, ਬਲਕਿ ਇਸਦੇ ਨਾਲ ਲੋਕਾਂ ਦੇ ਕਰੋੜਾਂ ਰੁਪਏ ਦੀ ਬੱਚਤ ਵੀ ਹੋਈ ਹੈ।
ਡਾ. ਆਹਲੂਵਾਲੀਆ ਨੇ ਕਿਹਾ ਕਿ ਇਸ ਸਿਹਤ ਕ੍ਰਾਂਤੀ ਦਾ ਮਕਸਦ ਹਰ ਆਮ ਵਿਅਕਤੀ ਨੂੰ ਨਿੱਜੀ ਹਸਪਤਾਲਾਂ ਵਾਂਗ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਸੂਬੇ ਦੇ ਜ਼ਿਆਦਾਤਰ ਸਰਕਾਰੀ ਹਸਪਤਾਲਾਂ ਵਿੱਚ ਆਈਸੀਯੂ ਨਹੀਂ ਹਨ ਪਰ ਹੁਣ ਸਰਕਾਰੀ ਹਸਪਤਾਲਾਂ ਦੀ ਮੁਰੰਮਤ ਕਰਕੇ ਇਹਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਗਾਮੀ ਦਿਨਾਂ ਵਿੱਚ 550 ਕਰੋੜ ਰੁਪਏ ਦੀ ਲਾਗਤ ਨਾਲ 40 ਸਰਕਾਰੀ ਹਸਪਤਾਲਾਂ ਨੂੰ ਹਾਈ-ਟੈਕ ਹਸਪਤਾਲਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਉਨ੍ਹਾਂ ਨੇ ਇਸ ਮੌਕੇ ਸਮੂਹ ਪੰਜਾਬੀਆਂ ਦਾ ਧੰਨਵਾਦ ਕੀਤਾ, ਜੋ ਕੱਲ ਪਟਿਆਲਾ ਵਿਖੇ ਸਿਹਤਮੰਦ ਪੰਜਾਬ ਰੈਲੀ ਚ ਲੱਖਾਂ ਦੀ ਗਿਣਤੀ ਦੇ ਵਿੱਚ ਪਹੁੰਚੇ। ਉਨ੍ਹਾਂ ਨੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੇ ਵਾਸੀਆਂ ਦਾ ਖਾਸ਼ ਤੌਰ ਤੇ ਧੰਨਵਾਦ ਕੀਤਾ, ਜੋ ਵੱਖ–ਵੱਖ ਥਾਵਾਂ ਤੋਂ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਪਟਿਆਲਾ ਰੈਲੀ ਵਿੱਚ ਪਹੁੰਚੇ। ਉਨ੍ਹਾਂ ਕਿਹਾ ਕਿ ਹੋਰ ਪਾਰਟੀਆਂ ਲੋਕਾਂ ਨੂੰ ਕਈਂ ਤਰ੍ਹਾਂ ਦੇ ਲਾਲਚ ਦੇ ਕੇ ਰੈਲੀਆਂ ਦੇ ਵਿੱਚ ਲੈ ਕੇ ਆਉਂਦੀਆਂ ਹਨ, ਪਰ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਕਿਸੇ ਨੂੰ ਕੋਈ ਲਾਲਚ ਦੇ ਕੇ ਨਹੀਂ ਲਿਆਦਾਂ ਜਾਂਦਾ। ਲੋਕ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਐਨੇ ਜ਼ਿਆਦਾ ਪ੍ਰਭਾਵਿਤ ਹੋ ਚੁੱਕੇ ਹਨ, ਕਿ ਉਹ ਖੁੱਦ ਲੱਖਾਂ ਦੀ ਗਿਣਤੀ ਚ ਰੈਲੀ ਵਿੱਚ ਜਾ ਕੇ ਉਨ੍ਹਾਂ ਦਾ ਧੰਨਵਾਦ ਕਰ ਰਹੇ ਹਨ।
For More Information Please Contact
Gurjit Singh
9463205275