December 22, 2024

Chandigarh Headline

True-stories

ਮੁੱਖ ਮੰਤਰੀ ਨੂੰ ਮਿਲ ਕੇ ਮੋਹਾਲੀ ਵਿੱਚ ਜਲਦ ਬਣਾਵਾਂਗੇ ਪ੍ਰੈਸ ਕਲੱਬ : ਗੁਰਮੀਤ ਸਿੰਘ ਖੁੱਡੀਆਂ

1 min read

ਮੋਹਾਲੀ, 11 ਜਨਵਰੀ, 2024 : ਮੋਹਾਲੀ ਪ੍ਰੈਸ ਕਲੱਬ (ਰਜਿ.) ਵੱਲੋਂ 18ਵਾਂ ਧੀਆਂ ਦੀ ਲੋਹੜੀ ਮੇਲਾ ਸਥਾਨਕ ਚਸ਼ਮੇ-ਸ਼ਾਹੀ ਰਿਜ਼ੋਰਟ ਵਿੱਚ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਮੇਲੇ ਦੀ ਪ੍ਰਧਾਨਗੀ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਮੇਲੇ ਦੌਰਾਨ ਲੋਹੜੀ ਬਾਲਣ ਦੀ ਰਸਮ ਸਮਾਜ ਸੇਵਿਕਾ ਜਗਜੀਤ ਕੌਰ ਕਾਹਲੋਂ ਨੇ ਅਦਾ ਕੀਤੀ।

ਇਸ ਮੌਕੇ ਬੋਲਦਿਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਚਾਰ ਕੈਬਨਿਟ ਮੰਤਰੀਆਂ ਅਤੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਨੂੰ ਨਾਲ ਲੈ ਕੇ ਮੋਹਾਲੀ ਵਿਚ ਪ੍ਰੈਸ ਕਲੱਬ ਲਈ ਜ਼ਮੀਨ ਦੇਣ ਦੀ ਚਾਰਾਜੋਈ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜਲਦ ਮੋਹਾਲੀ ਵਿਚ ਪ੍ਰੈਸ ਕਲੱਬ ਸਥਾਪਤ ਕਰਨ ਦਾ ਸਿਹਰਾ ਆਪਣੇ ਸਿਰ ਬੰਨ੍ਹੇ। ਉਹਨਾਂ ਕਿਹਾ ਕਿ ਮੈਂ ਬੇਹੱਦ ਹੈਰਾਨ ਹਾਂ ਕਿ ਕੌਮਾਂਤਰੀ ਪੱਧਰ ਉਤੇ ਮਸ਼ਹੂਰ ਸ਼ਹਿਰ ਮੋਹਾਲੀ ਵਿਚ ਅੱਜ ਤੱਕ ਪ੍ਰੈਸ ਕਲੱਬ ਲਈ ਕੋਈ ਥਾਂ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਧੀਆਂ ਹਮੇਸ਼ਾ ਪਰਿਵਾਰ, ਸਮਾਜ ਤੇ ਦੇਸ਼ ਦੀ ਤਰੱਕੀ ਦਾ ਬੁਨਿਆਦੀ ਪਾਏਦਾਨ ਹਨ ਅਤੇ ਇੱਕ ਧੀ, ਮਾਂ, ਭੈਣ, ਪਤਨੀ ਤੇ ਕਈ ਹੋਰ ਰੂਪਾਂ ‘ਚ ਆਪਣੇ ਬੱਚਿਆਂ, ਭਰਾਵਾਂ ਨੂੰ ਚੰਗੀ ਸੇਧ ਦਿੰਦੀ ਹੈ। ਮੋਹਾਲੀ ਪ੍ਰੈੱਸ ਕਲੱਬ ਵੱਲੋਂ ‘ਧੀਆਂ ਦੀ ਲੋਹੜੀ‘ ਮਨਾਉਣਾ ਪ੍ਰਸੰਸਾਯੋਗ ਕੰਮ ਹੈ ਅਤੇ ਅਜਿਹਾ ਸਭ ਨੂੰ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਮੋਹਾਲੀ ਪ੍ਰੈੱਸ ਕਲੱਬ ਲਈ 50000 ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।

ਇਸ ਮੌਕੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ‘ਧੀਆਂ ਦੀ ਲੋਹੜੀ‘ ਦੇ ਮੌਕੇ ‘ਤੇ ਪ੍ਰੈੱਸ ਕਲੱਬ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੋਹਾਲੀ ‘ਚ ਪ੍ਰੈੱਸ ਕਲੱਬ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕੈਬਨਿਟ ਮੰਤਰੀ ਸ. ਖੁੱਡੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਹੁਣ ਸਾਡੀ ਸਰਕਾਰ ਹੈ ਅਤੇ ਅਸੀਂ ਦੋਵੇਂ ਰਲ ਕੇ ਇਹ ਕੰਮ ਨੇਪਰੇ ਚਾੜਾਂਗੇ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਜਮਹੂਰੀਅਤ ਦੇ ਚੌਥੇ ਥੰਮ ਵਜੋਂ ਜਾਣੇ ਜਾਂਦੇ ਪ੍ਰੈਸ ਲਈ ਇੱਥੇ ਪ੍ਰੈੱਸ ਕਲੱਬ ਹੋਣਾ ਜਰੂਰੀ ਹੈ ਅਤੇ ਇਸ ਲਈ ਮੇਰੇ ਵਲੋਂ ਪੂਰਨ ਸਹਿਯੋਗ ਹੋਵੇਗਾ।

ਲੋਹੜੀ ਮੇਲੇ ਦੌਰਾਨ ਸੰਗੀਤਕ ਮਹਿਫ਼ਲ ਦੀ ਸ਼ੁਰੂਆਤ ਉਘੇ ਗਾਇਕ ਹਰਿੰਦਰ ਹਰ ਨੇ ਧਾਰਮਿਕ ਗੀਤ ਗਾ ਕੇ ਕੀਤੀ। ਇਨ੍ਹਾਂ ਤੋਂ ਬਾਅਦ ਪੰਜਾਬ ਦੇ ਮਸ਼ਹੂਰ ਗਾਇਕਾਂ ਰੋਮੀ ਰੰਜਨ, ਏਕਮ ਚਨੌਲੀ, ਵਿੱਕੀ ਧਾਲੀਵਾਲ ਨੇ ਆਪੋ ਆਪਣੇ ਚਰਚਿਤ ਗੀਤਾਂ ਨਾਲ ਮੇਲੀਆਂ ਦਾ ਮਨੋਰੰਜਨ ਕੀਤਾ, ਜਦੋਂ ਕਿ ਉਘੇ ਗਾਇਕ ਜਗਤਾਰ ਜੱਗਾ ਨੇ (ਤੇਰੀ ਮਾਂ ਨੇ ਸ਼ੀਸ਼ਾ ਤੋੜਤਾ, ਵੇ ਮੈਂ ਮੁੱਖ ਵੀ ਨਾ ਤੱਕਿਆ ਸਵਾਰ ਕੇ) ਗਾ ਕੇ ਸਰੋਤਿਆਂ ਨੂੰ ਝੂੰਮਣ ਲਾ ਦਿੱਤਾ। ਇਸ ਦੌਰਾਨ ਲਿਟਲ ਚੈਂਪ ਦੀ ਸੈਕਿੰਡ ਰਨਰਅੱਪ ਸਾਇਸਾ ਗੁਪਤਾ ਨੇ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਮੋਹਾਲੀ ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਮੋਹਾਲੀ ਪ੍ਰੈਸ ਕਲੱਬ ਦੀ ਸਥਾਪਨਾ 1999 ਵਿੱਚ ਹੋਈ ਸੀ ਅਤੇ ਇਹ ਕਲੱਬ ਪਿਛਲੇ ਲੰਬੇ ਸਮੇਂ ਤੋਂ ਕਿਰਾਏ ਦੀ ਬਿਲਡਿੰਗ ਵਿੱਚ ਚਲਦਾ ਆ ਰਿਹਾ ਹੈ। ਉਨ੍ਹਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕੁਲਵੰਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਪੱਤਰਕਾਰ ਭਾਈਚਾਰੇ ਲਈ ਕੰਮ ਕਰਨ ਲਈ ਪ੍ਰੈੱਸ ਕਲੱਬ ਜ਼ਰੂਰ ਬਣਾਉਣ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਹ ਕੰਮ ਆਪ ਸਰਕਾਰ ਦੇ ਹੀ ਹਿੱਸੇ ਆਵੇਗਾ। ਉਨ੍ਹਾਂ ਇਸ ਮੌਕੇ ਆਏ ਸਾਰੇ ਮਹਿਮਾਨਾਂ ਦਾ ਵੀ ਧੰਨਵਾਦ ਕੀਤਾ।


ਇਸ ਮੌਕੇ ਮੋਹਾਲੀ ਕਲੱਬ ਦਾ ਕਲੰਡਰ ਅਤੇ ਸੋਵੀਨਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਕੁਲਵੰਤ ਸਿੰਘ, ਸੀਨੀਅਰ ਆਪ ਆਗੂ ਜੋਧਾ ਸਿੰਘ ਮਾਨ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨ ਪ੍ਰਭਜੋਤ ਕੌਰ ਅਤੇ ਜਗਜੀਤ ਕੋਰ ਕਾਹਲੋਂ ਵਲੋਂ ਰਲੀਜ਼ ਕੀਤਾ ਗਿਆ।


ਇਸ ਮੌਕੇ ਮੇਲੇ ‘ਚ ਪਹੁੰਚੀਆਂ ਹੋਰ ਸਖਸ਼ੀਅਤਾਂ ‘ਚ ਨਵਾਂ ਸ਼ਹਿਰ ਦੇ ਵਿਧਾਇਕ ਡਾ. ਨਛੱਤਰ ਪਾਲ, ਮਾਰਕੀਟ ਕਮੇਟੀ ਖਰੜ ਚੇਅਰਮੈਨ ਹਾਕਮ ਸਿੰਘ ਵਾਲੀਆ, ਬਿਗ੍ਰੇਡੀਅਰ ਰਾਜਿੰਦਰ ਸਿੰਘ ਕਾਹਲੋਂ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ, ਅਰਸ਼ਦੀਪ ਸਿੰਘ ਜੀ.ਐਮ. ਇੰਡਸਟਰੀ ਮੋਹਾਲੀ, ਡਾ. ਪਰਮਜੀਤ ਸਿੰਘ ਰਾਣੂੰ, ਐਮ.ਆਈ.ਏ. ਪ੍ਰਧਾਨ ਬਲਜੀਤ ਸਿੰਘ, ਗੁਰਪ੍ਰੀਤ ਕੌਰ ਬੈਦਵਾਣ ਐਮ.ਸੀ., ਅਰੁਣਾ ਵਸ਼ਿਸ਼ਟ ਐਮ.ਸੀ., ਕੁਲਦੀਪ ਸਿੰਘ ਦੂਮੀ, ਜਸਪਾਲ ਬਿੱਲਾ, ਜਸਵੀਰਪਾਲ ਸਿੰਘ ਜਸ ਰਿਕਾਰਡਜ਼, ਮੱਖਣੀ ਸਾਉਂਡ ਦੇ ਸੁਖਦੇਵ ਭਾਰਦਵਾਜ, ਰਜੀਵ ਵਸਿਸ਼ਟ, ਆਰ.ਪੀ. ਸ਼ਰਮਾ, ਅਕਵਿੰਦਰ ਸਿੰਘ ਗੋਸਲ, ਨੌਨਿਹਾਲ ਸਿੰਘ ਸੋਢੀ, ਮੋਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ, ਮੀਤ ਪ੍ਰਧਾਨ ਸ਼ੁਸ਼ੀਲ ਗਰਚਾ ਅਤੇ ਵਿਜੇ ਕੁਮਾਰ, ਆਰਗੇਨਾਈਜਰ ਸੈਕਟਰੀ ਰਾਜ ਕੁਮਾਰ ਅਰੋੜਾ, ਜਾਇੰਟ ਸੈਕਟਰੀ ਨੀਲਮ ਕੁਮਾਰੀ ਠਾਕੁਰ ਅਤੇ ਮਾਇਆ ਰਾਮ, ਕੈਸ਼ੀਅਰ ਰਾਜੀਵ ਤਨੇਜਾ, ਹਰਬੰਸ ਸਿੰਘ ਬਾਗੜੀ, ਜਸਵੀਰ ਸਿੰਘ ਗੋਸਲ, ਅਰੁਣ ਨਾਭਾ, ਨਾਹਰ ਸਿੰਘ ਧਾਲੀਵਾਲ, ਹਰਿੰਦਰਪਾਲ ਸਿੰਘ ਹੈਰੀ, ਕੁਲਵੰਤ ਕੋਟਲੀ, ਵਿਜੇ ਪਾਲ, ਮੰਗਤ ਸਿੰਘ ਸੈਦਪੁਰ, ਰਵਿੰਦਰ ਕੌਰ, ਨੇਹਾ ਵਰਮਾ, ਧਰਮ ਸਿੰਘ, ਪਾਲ ਸਿੰਘ, ਸੁਖਵਿੰਦਰ ਸਿੰਘ ਸ਼ਾਨ, ਰਾਜੀਵ ਸਚਦੇਵਾ, ਦਵਿੰਦਰ ਸਿੰਘ, ਹਰਮਿੰਦਰ ਸਿੰਘ ਨਾਗਪਾਲ, ਰਣਜੀਤ ਸਿੰਘ ਧਾਲੀਵਾਲ, ਜੇ.ਪੀ. ਸਿੰਘ, ਕੁਲਵੰਤ ਗਿੱਲ, ਸਤਵਿੰਦਰ ਧੜਾਕ, ਕੁਲਵਿੰਦਰ ਸਿੰਘ ਬਾਵਾ, ਤਿਲਕ ਰਾਜ, ਸੰਦੀਪ ਸਨੀ, ਸਾਨਾ ਮੇਹਦੀ, ਡੀ.ਐਨ. ਸਿੰਘ, ਗੁਰਨਾਮ ਸਾਗਰ, ਅਮਨਦੀਪ ਸਿੰਘ ਗਿੱਲ, ਭੁਪਿੰਦਰ ਬੱਬਰ, ਸਾਗਰ ਪਾਹਵਾ, ਅਨਿੱਲ ਗਰਗ, ਬਲਜੀਤ ਮਰਵਾਹਾ, ਜਗਦੀਸ਼ ਸ਼ਾਰਧਾ, ਨਰਿੰਦਰ ਰਾਣਾ ਆਦਿ ਹਾਜ਼ਰ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..