ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਅੰਤਰਾਸ਼ਟਰੀ ਮਹਿਲਾ ਦਿਵਸ ’ਤੇ ਸੈਮੀਨਾਰ-ਕਮ ਵੈਬੀਨਾਰ ਦਾ ਆਯੋਜਨ
1 min read
ਮੋਹਾਲੀ, 9 ਮਾਰਚ, 2022: ਅੰਤਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ‘ ਅੱਜ ਦੀ Çਲੰਗ ਸਮਾਨਤਾ ਅਤੇ ਕੱਲ੍ਹ ਦਾ ਟਿਕਾਊ ਵਿਕਾਸ’ ਵਿਸ਼ੇ ਲੂ’ਤੇ ਇੱਕ ਸੈਮੀਨਾਰ-ਕਮ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਆਯੋਜਨ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਮੁਖੀ ਪਿੰਕੀ ਬਾਂਗੜ ਦੀ ਅਗਵਾਈ ਵਿੱਚ ਕੀਤਾ ਗਿਆ।
ਇਸ ਸਮਾਗਮ ਦੀ ਪ੍ਰਧਾਨਗੀ ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਡੀਨ ਡਾ: ਐਮ.ਐਸ. ਬੈਂਸ ਅਤੇ ਈਵੈਂਟ ਕੋਆਰਡੀਨੇਟਰ ਜੋਤੀ ਮੰਗਲ, ਸਹਾਇਕ ਪ੍ਰੋਫੈਸਰ, ਯੂਨੀਵਰਸਿਟੀ ਸਕੂਲ ਆਫ਼ ਲਾਅ ਨੇ ਕੀਤੀ। ਯੂਐਸਐਲ ਦੀ ਸਹਾਇਕ ਪ੍ਰੋਫੈਸਰ ਕਰਮਜੋਤ ਕੌਰ ਅਤੇ ਪਿ੍ਰਅੰਕਾ ਧੀਮਾਨ ਨੇ ਮਹਿਮਾਨਾਂ ਦਾ ਸਵਾਗਤ ਕੀਤਾ।
ਇਸ ਮੌਕੇ ਸਹਾਇਕ ਪ੍ਰੋਫੈਸਰ ਮੋਨਿਕਾ ਬੈਂਸ ਨੇ ਹਾਜਰ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਅੰਤਰਾਸ਼ਟਰੀ ਮਹਿਲਾ ਦਿਵਸ ਦੇ ਇਤਿਹਾਸਕ ਪਰਿਪੇਖ ਬਾਰੇ ਚਾਨਣਾ ਪਾਇਆ, ਜਦੋਂਕਿ ਡਾ. ਸਤਪਾਲ ਨੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਔਰਤਾਂ ਦੀ ਭੂਮਿਕਾ ਬਾਰੇ ਚਰਚਾ ਕੀਤੀ।
ਪ੍ਰੋਗਰਾਮ ਦੇ ਅੰਤਤ ਵਿੱਚ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਸਹਾਇਕ ਪ੍ਰੋਫੈਸਰ ਮਨਦੀਪ ਕੌਰ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਇਸੇ ਦੌਰਾਨ ਰਿਆਤ ਬਾਹਰਾ ਯੂਨੀਵਰਸਿਟੀ ਦੇ ਵੱਖ-ਵੱਖ ਸਕੂਲਾਂ ਵੱਲੋਂਂ ਵੀ ਸਮਾਗਮ ਕਰਵਾਏ ਗਏ ਜਿਸ ਵਿੱਚ ਸਮਾਜ ਵਿੱਚ ਔਰਤਾਂ ਦੀ ਭੂਮਿਕਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਵੱਖ ਵੱਖ ਸਕੂਲਾਂ ਵੱਲੋਂ ਫੈਸ਼ਨ ਸ਼ੋਅ, ਸਕਿੱਟ, ਨਾਟਕ ਅਤੇ ਵਾਦ-ਵਿਵਾਦ ਮੁਕਾਬਲੇ ਸਮੇਤ ਸੱਭਿਆਚਾਰਕ ਸਮਾਗਮ ਵੀ ਕਰਵਾਏ ਗਏ ਅਤੇ ਇਨ੍ਹਾਂ ਸਮਾਗਮਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।
ਇਸ ਦੌਰਾਨ ਰਿਆਤ ਬਾਹਰਾ ਯੂਨੀਵਰਸਿਟੀ ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੇ ਸਮਾਜ ਵਿੱਚ ਔਰਤਾਂ ਦੀ ਭੂਮਿਕਾ’ਤੇ ਜ਼ੋਰ ਦਿੱਤਾ। ਉਨ੍ਹਾਂ ਅੰਤਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਯੂਨੀਵਰਸਿਟੀ ਦੇ ਵੱਖ-ਵੱਖ ਸਕੂਲਾਂ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ।