ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਘੇਰੇ ‘ਚ ਡਰੋਨ ਉਡਾਉਣ ‘ਤੇ ਪਾਬੰਦੀ
1 min readਮੋਹਾਲੀ, 9 ਮਾਰਚ, 2022: ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫਸਰ ਈਸ਼ਾ ਕਾਲੀਆ ਵੱਲੋਂ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਇਆ 10 ਮਾਰਚ ਵੋਟਾ ਦੀ ਗਿਣਤੀ ਵਾਲੇ ਦਿਨ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਏਰੀਏ ਵਿੱਚ ਨੋ ਫਲਾਇੰਗ ਜੋਨ ਘੋਸ਼ਿਤ ਕੀਤਾ ਗਿਆ ਹੈ। ਜਾਰੀ ਹੁਕਮਾ ਅਨੁਸਾਰ ਇਸ ਏਰੀਏ ਵਿੱਚ ਕੋਈ ਵੀ ਕਿਸੇ ਕਿਸਮ ਦੇ ਡਰੋਨ ਉਡਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ।
ਉਨ੍ਹਾਂ ਦੱਸਿਆ ਵੋਟਾਂ ਦੀ ਗਿਣਤੀ 10 ਮਾਰਚ ਨੂੰ ਰਤਨ ਪ੍ਰੋਫੈਸ਼ਨਲ ਕਾਲਜ, ਸੈਕਟਰ 78 ਅਤੇ ਸਪੋਰਟਸ ਕੰਪਲੈਕਸ, ਸੈਕਟਰ 78, ਐਸ.ਏ.ਐਸ.ਨਗਰ ਵਿਖੇ ਕੀਤੀ ਜਾਵੇਗੀ । ਇਸ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਵੋਟਾਂ ਦੀ ਗਿਣਤੀ ਦੇ ਸੈਂਟਰਾਂ ਦੇ ਆਲੇ-ਦੁਆਲੇ ਦੇ 100 ਮੀਟਰ ਦੇ ਏਰੀਏ ਵਿੱਚ ਡਰੋਨ ਉਡਾਉਣ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਵੋਟਾਂ ਦੀ ਗਿਣਤੀ ਦਾ ਕੰਮ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ।