ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਅਤੇ ਮੁਲਾਜ਼ਮਾਂ ਨੇ ਆਪ ਦੀ ਹੂਝਾਂ ਫੇਰ ਜਿੱਤ ਦੀ ਖੁਸ਼ੀ ਵਿੱਚ ਵੰਡੇ ਲੱਡੂ
1 min read
ਮੋਹਾਲੀ, 11 ਮਾਰਚ, 2022: ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਡੇਲੀਵੇਜ਼ ਕਰਮਚਾਰੀ ਯੂਨੀਅਨ ਅਤੇ ਹੋਰ ਮੁਲਾਜ਼ਮਾਂ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹੂਝਾਂ ਫੇਰ ਜਿੱਤ ਅਤੇ ਮੋਹਾਲੀ ਹਲਕੇ ਤੋਂ ਕੁਲਵੰਤ ਸਿੰਘ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ ਅਤੇ ਵਧਾਈਆਂ ਦਿੱਤੀਆਂ। ਪੰਜਾਬ ਵਿੱਚ ਆਮ ਆਦਮੀ ਪਾਰਟੀ ਭਗਵੰਤ ਮਾਨ ਦੀ ਸਰਕਾਰ ਬਣਨ ਦੀ ਖੁਸ਼ੀ ਦੇ ਨਾਲ-ਨਾਲ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਤੇ ਜ਼ਾਇਜ਼ ਮੰਗਾਂ ਮੰਨੇ ਜਾਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਹੋਣ ਦੀ ਆਸ ਵੱਝੀ ਹੈ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ, ਖਜਾਨਚੀ ਬੂਟਾ ਸਿੰਘ ਭਗਵੰਤ ਸਿੰਘ, ਹਰਵਿੰਦਰ ਸਿੰਘ, ਨਵਪ੍ਰੀਤ ਸਿੰਘ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਕਰਨ ਸਿੰਘ, ਤਜਿੰਦਰ ਸਿੰਘ, ਸੁਖਵੀਰ ਸਿੰਘ, ਰਾਜਪਾਲ ਕੌਰ, ਬਲਜੀਤ ਕੌਰ, ਸੁਸ਼ਮਾ ਕੁਮਾਰੀ, ਗੁਰਜੀਤ ਕੌਰ, ਸ਼ਰਿਸ਼ਟਾ, ਸੁਖਵਿੰਦਰ ਕੌਰ, ਪ੍ਰੀਤੀ ਸ਼ਰਮਾ, ਮਨਿੰਦਰ ਕੌਰ, ਸੀਮਾ ਰਾਣੀ ਅਤੇ ਹੋਰ ਕਰਮਚਾਰੀ ਹਾਜ਼ਰ ਹੋਏ।